ਪੰਜਾਬ ਦੇ ਖਿਡਾਰੀਆਂ ਨੂੰ ਮਿਲੇਗੀ ਨਗਦ ਇਨਾਮ ਰਾਸ਼ੀ : ਖੇਡ ਮੰਤਰੀ

0
216
Punjab Sports Fair Start from 29th August
Punjab Sports Fair Start from 29th August
  • ਪੰਜਾਬ ਦੇ ਖਿਡਾਰੀਆਂ ਨੇ 3 ਚਾਂਦੀ ਤੇ 4 ਕਾਂਸੀ ਦੇ ਤਮਗੇ ਜਿੱਤੇ
  • ਚਾਂਦੀ ਦੇ ਤਮਗਾ ਜੇਤੂ ਨੂੰ 50 ਲੱਖ ਰੁਪਏ ਤੇ ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਮਿਲਣਗੇ
ਇੰਡੀਆ ਨਿਊਜ਼, ਚੰਡੀਗੜ੍ਹ (Punjab Sports Fair Start from 29th August) : ਪੰਜਾਬ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ ਵਿੱਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵੱਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਵਾਲੇ ਦਿਨ ਕੌਮੀ ਖੇਡ ਦਿਵਸ ਮੌਕੇ ਰੰਗਾਰੰਗ ਉਦਘਾਟਨੀ ਸਮਾਰੋਹ ਨਾਲ ਇਹ ਖੇਡ ਮੇਲਾ ਸ਼ੁਰੂ ਹੋਵੇਗਾ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

ਸੂਬੇ ਦੇ ਖਿਡਾਰੀਆਂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕੀਤਾ

ਖੇਡ ਮੰਤਰੀ ਮੀਤ ਹੇਅਰ ਨੇ ਆਖਿਆ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਾਹੌਲ ਪੈਦਾ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਰਾਸ਼ਟਰਮੰਡਲ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਖੇਡ ਦਲ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਤਮਗਾ ਜੇਤੂ ਖਿਡਾਰੀਆਂ ਲਈ ਨਗਦ ਇਨਾਮ ਦਾ ਵੀ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਖਿਡਾਰੀਆਂ ਨੇ 3 ਚਾਂਦੀ ਤੇ 4 ਕਾਂਸੀ ਦੇ ਤਮਗੇ ਜਿੱਤੇ। ਚਾਂਦੀ ਦਾ ਤਮਗਾ ਜੇਤੂ ਨੂੰ 50 ਲੱਖ ਰੁਪਏ ਤੇ ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਮਿਲਣਗੇ।
SHARE