Punjab State Food Commission ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ

0
288
Punjab State Food Commission
Punjab State Food Commission

Punjab State Food Commission ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ

ਇੰਡੀਆ ਨਿਊਜ਼, ਚੰਡੀਗੜ੍ਹ:
Punjab State Food Commission : ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ਼.ਸੀ.) ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਸਾਰੀਆਂ ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਇਹਨਾਂ ਸਕੀਮਾਂ ਵਿੱਚ 2 ਰੁਪਏ ਪ੍ਰਤੀ ਕਿਲੋ ਕਣਕ ਦੀ ਵੰਡ, ਮਿਡ ਡੇਅ ਮੀਲ ਅਤੇ ਆਂਗਨਵਾੜੀਆਂ ਰਾਹੀਂ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਭੋਜਨ ਦੀ ਵੰਡ ਕਰਨਾ ਸ਼ਾਮਲ ਹੈ।

ਲੰਬਿਤ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲਿਆ

The Punjab State Food Commission

ਇਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਦੇ ਚੇਅਰਮੈਨ ਡੀ.ਪੀ. ਰੈਡੀ, ਆਈ.ਏ.ਐਸ. (ਸੇਵਾਮੁਕਤ) ਨੇ ਸਾਰੇ ਨਵ-ਨਿਯੁਕਤ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਕਮਿਸ਼ਨ ਦੇ ਕੰਮਕਾਜ ਬਾਰੇ ਜਾਣੂ ਕਰਵਾਇਆ। ਮੀਟਿੰਗ ਵਿੱਚ ਪੀ.ਐਸ.ਐਫ.ਸੀ. ਦੇ ਮੈਂਬਰ ਏ.ਕੇ.ਸ਼ਰਮਾ, ਪ੍ਰੀਤੀ ਚਾਵਲਾ, ਇੰਦਰਾ ਗੁਪਤਾ, ਵਿਜੈ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ ਅਤੇ ਪੀ.ਐਸ.ਐਫ.ਸੀ. ਦੇ ਮੈਂਬਰ ਸਕੱਤਰ ਇੰਦਰ ਪਾਲ, ਪੀ.ਸੀ.ਐਸ. ਸ਼ਾਮਲ ਹੋਏ।
ਰੈਡੀ ਨੇ ਕਿਹਾ ਕਿ ਮੈਂਬਰਾਂ ਨੂੰ ਸਾਰੀਆਂ ਸਕੀਮਾਂ ਦੀ ਸਮੀਖਿਆ ਅਤੇ ਲਾਗੂ ਕਰਨ ਦੀ ਨਿਗਰਾਨੀ ਕਰਨ ਲਈ ਜ਼ਿਲ੍ਹੇ ਸੌਂਪੇ ਗਏ ਹਨ ਅਤੇ ਉਹ ਸਕੀਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੇ ਨਿਰਧਾਰਤ ਜ਼ਿਲ੍ਹਿਆਂ ਦਾ ਦੌਰਾ ਕਰਨਗੇ।
ਇਸ ਦੌਰਾਨ, ਕਮਿਸ਼ਨ ਵੱਲੋਂ ਕਮਿਸ਼ਨ ਅਤੇ ਡੀ.ਜੀ.ਆਰ.ਓਜ਼./ਏ.ਡੀ.ਸੀਜ਼. (ਡੀ) ਕੋਲ ਲੰਬਿਤ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਾਰੀਆਂ ਲੰਬਿਤ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦਾ ਫੈਸਲਾ ਵੀ ਕੀਤਾ ਗਿਆ। Punjab State Food Commission
SHARE