ਟਰਾਂਸਪੋਰਟ ਵਿਭਾਗ ਨੇ 1000 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ: ਭੁੱਲਰ

0
202
Punjab Transport Department
Punjab Transport Department
  • ਪਿਛਲੇ ਸਾਲ ਨਾਲੋਂ ਕਰੀਬ 332 ਕਰੋੜ ਰੁਪਏ ਦਾ ਵਾਧਾ ਦਰਜ
ਇੰਡੀਆ ਨਿਊਜ਼, ਚੰਡੀਗੜ (Punjab Transport Department): ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਟੈਕਸ ਡਿਫ਼ਾਲਟਰਾਂ ਵਿਰੁੱਧ ਵਰਤੀ ਗਈ ਸਖ਼ਤੀ ਅਤੇ ਭਿ੍ਰਸ਼ਟਾਚਾਰ ਨੂੰ ਨੱਥ ਪਾਉਣ ਦੇ ਉਪਰਾਲਿਆਂ ਸਦਕਾ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 1008 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਜੁਟਾਇਆ ਹੈ, ਜੋ ਪਿਛਲੇ ਸਾਲ ਨਾਲੋਂ ਕਰੀਬ 332 ਕਰੋੜ ਰੁਪਏ ਵੱਧ ਹੈ।

ਇਸ ਤਰਾਂ ਮਿਲਿਆ ਮਾਲੀਆ

ਕੈਬਨਿਟ ਮੰਤਰੀ ਨੇ ਦੱਸਿਆ ਕਿ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ 1 ਅਪ੍ਰੈਲ, 2022 ਤੋਂ 29 ਅਗਸਤ, 2022 ਦਰਮਿਆਨ ਵੱਖ-ਵੱਖ ਟੈਕਸਾਂ ਤੋਂ 1008.41 ਕਰੋੜ ਰੁਪਏ ਦੀ ਆਮਦਨ ਹੋਈ ਹੈ l ਜਿਸ ਵਿੱਚੋਂ ਵੱਡਾ ਹਿੱਸਾ 871.36 ਕਰੋੜ ਰੁਪਏ ਟੈਕਸ ਅਤੇ ਫ਼ੀਸਾਂ ਆਦਿ ਤੋਂ ਪ੍ਰਾਪਤ ਹੋਇਆ ਹੈ ਜਦਕਿ 75.10 ਕਰੋੜ ਰੁਪਏ ਸਮਾਜਿਕ ਸੁਰੱਖਿਆ ਸੈੱਸ, 18.45 ਕਰੋੜ ਰੁਪਏ ਕੰਪਾਊਂਡਿੰਗ ਫ਼ੀਸ ਅਤੇ 43.50 ਕਰੋੜ ਰੁਪਏ ਪੰਜਾਬ ਸਟੇਟ ਟਰਾਂਸਪੋਰਟ ਸੁਸਾਇਟੀ (ਪੀਐਸਟੀਐਸ) ਤੋਂ ਪ੍ਰਾਪਤ ਹੋਏ ਹਨ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪਿਛਲੇ ਵਰੇ ਇਸੇ ਅਰਸੇ ਦੌਰਾਨ ਵਿਭਾਗ ਨੂੰ 676.68 ਕਰੋੜ ਰੁਪਏ ਦੀ ਕਮਾਈ ਹੋਈ ਸੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਸਾਰੂ ਅਤੇ ਨਿਰੰਤਰ ਉਦਮਾਂ ਸਦਕਾ ਇਸ ਵਾਰ ਕਰੀਬ 331.73 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।
SHARE