ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

0
169
Punjab Vidhan Sabha, Banda Singh Bahadur, Tribute
Punjab Vidhan Sabha, Banda Singh Bahadur, Tribute
  • ਪੰਜਾਬ ਵਿਧਾਨ ਸਭਾ ਵਿੱਚ ਮਹਾਨ ਸਿੱਖ ਜਰਨੈਲ ਨੂੰ ਸ਼ਰਧਾਂਜਲੀ ਭੇਟ ਕੀਤੀ

ਇੰਡੀਆ ਨਿਊਜ਼  PUNJAB NEWS : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ ਜੋ ਕਿ ਇਸ ਮਹਾਨ ਨਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

 

ਇਸ ਮਹਾਨ ਯੋਧੇ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਮਹਾਨ ਕੁਰਬਾਨੀ ਨੇ ਸਾਲ 1709 ਵਿੱਚ ਪਹਿਲੇ ਸਿੱਖ ਰਾਜ ਦੀ ਸਥਾਪਨਾ ਦੀ ਨੀਂਹ ਰੱਖੀ ਸੀ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ।

 

ਭਗਵੰਤ ਮਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਖਾਸ ਕਰਕੇ ਕਿਸਾਨਾਂ ਦੇ ਸੱਚੇ ਮੁਦੱਈ ਸਨ ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਥਾ ਨੂੰ ਖਤਮ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਮਾਲਕੀ ਹੱਕ ਦਿੱਤੇ।

 

ਬਾਬਾ ਬੰਦਾ ਸਿੰਘ ਬਹਾਦਰ ਦੇ ਮਹਾਨ ਫਲਸਫੇ ਤੋਂ ਪ੍ਰੇਰਨਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਗਰੀਬ ਅਤੇ ਕਿਸਾਨ ਹਿਤੈਸ਼ੀ ਪਹਿਲਕਦਮੀਆਂ ਕਰਨ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਦੇ ਜੀਵਨ ਵਿੱਚ ਸੁਧਾਰ ਲਿਆਂਦਾ ਜਾ ਸਕੇ।

ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੱਤਾ

 

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹਾਦਤ ਦੇ ਨਾਲ-ਨਾਲ ਹਜ਼ਾਰਾਂ ਬੇਗੁਨਾਹਾਂ ਦੇ ਕਤਲੇਆਮ ਦਾ ਬਦਲਾ ਲੈਣ ਲਈ ਮੁਗਲ ਗਵਰਨਰ ਵਜ਼ੀਰ ਖਾਨ ਨੂੰ ਹਰਾਇਆ ਸੀ। ਉਨ੍ਹਾਂ ਨੇ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਰਧਾਵਾਨ ਸਿੱਖ ਵਜੋਂ ਆਪਣਾ ਜੀਵਨ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਸਮਰਪਿਤ ਕਰ ਦਿੱਤਾ।

 

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਬਹਾਦਰੀ ਅਤੇ ਮਹਾਨ ਕੁਰਬਾਨੀਆਂ ਨੂੰ ਚੇਤੇ ਕੀਤਾ।

 

ਇਹ ਵੀ ਪੜੋ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ : 45.50 ਫੀਸਦੀ ਪੋਲਿੰਗ, ਘਟ ਵੋਟਿੰਗ ਨੇ ਵਧਾਈ ਨੇਤਾਵਾਂ ਦੀ ਟੈਂਸ਼ਨ

ਸਾਡੇ ਨਾਲ ਜੁੜੋ : Twitter Facebook youtube

SHARE