ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ Punjab Vidhan Sabha Speaker releases Souvenir of Indian Journalist Union

0
134
Punjab Vidhan Sabha Speaker releases Souvenir of Indian Journalist Union
Punjab Vidhan Sabha Speaker releases Souvenir of Indian Journalist Union

Punjab Vidhan Sabha Speaker releases Souvenir of Indian Journalist Union: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਕੀਤਾ ਗਿਆ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ ਲਾਏਗੀ: ਜਿੰਪਾ

ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵਿਚਾਰ-ਚਰਚਾ ਕਰਨ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕੱਢਣ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਪਹੁੰਚੇ ਕਰੀਬ 20 ਸੂਬਿਆਂ ਦੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਚੁਣੌਤੀਆਂ ਮੂਹਰੇ ਡਟਣ ਵਾਲੇ ਪੱਤਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਖਾਵੇਂ ਸਮਾਜ ਦੀ ਸਿਰਜਣਾ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੈ।

ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ ਦੀ ਅਗਵਾਈ ਵਿੱਚ ਪਹੁੰਚੇ ਪੱਤਰਕਾਰਾਂ ਨੂੰ ਸਪੀਕਰ ਨੇ ਭਰੋਸਾ ਦਿਵਾਇਆ ਕਿ ਉਹ ਪੱਤਰਕਾਰੀ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀਆਂ ਧਿਰਾਂ ਨਾਲ ਹਮੇਸ਼ਾ ਖੜ੍ਹੇ ਹਨ। ਇਸ ਦੌਰਾਨ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਪੱਤਰਕਾਰਾਂ ਨੇ ਪੰਜਾਬ ਸਰਕਾਰ ਅਤੇ ਸੂਬਾ ਵਾਸੀਆਂ ਮਿਲੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ।

SHARE