1 ਲੱਖ ਰੁਪਏ ਰਿਸਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵੱਲੋਂ ਗ੍ਰਿਫਤਾਰ

0
171
Punjab Vigilance Bureau, clerk arrested on charges of demanding bribe, he was asking for a bribe to get the approval of the map
Punjab Vigilance Bureau, clerk arrested on charges of demanding bribe, he was asking for a bribe to get the approval of the map
  • ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਦੋਸੀ ਕਲਰਕ ਨੂੰ ਗ੍ਰਿਫਤਾਰ ਕਰ ਲਿਆ
ਚੰਡੀਗੜ, PUNJAB NEWS (Clerk arrested on charges of demanding bribe) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭ੍ਰਿਸਟਾਚਾਰ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਕਲਰਕ ਕਿਰਨਦੀਪ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਪਵਨ ਕੁਮਾਰ ਵਾਸੀ ਸੁਨਾਮ ਸਹਿਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਫਾਈਲ ਸਬੰਧੀ ਮਨਜੂਰੀ ਦੇ ਬਦਲੇ ਇੱਕ ਲੱਖ ਰੁਪਏ ਰਿਸਵਤ ਦੀ ਮੰਗ ਕਰ ਰਿਹਾ ਸੀ

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ’ਤੇ ਬਣਨ ਵਾਲੀ ਰਿਹਾਇਸੀ ਇਮਾਰਤ ਦੇ ਨਕਸੇ ਦੀ ਪ੍ਰਵਾਨਗੀ ਲੈਣ ਲਈ ਮਿਉਂਸਪਲ ਕਮੇਟੀ ਵਿੱਚ ਦਰਖਾਸਤ ਦਿੱਤੀ ਸੀ ਪਰ ਉਕਤ ਕਲਰਕ ਉਸਦੀ ਫਾਈਲ ਸਬੰਧੀ ਮਨਜੂਰੀ ਦੇ ਬਦਲੇ ਇੱਕ ਲੱਖ ਰੁਪਏ ਰਿਸਵਤ ਦੀ ਮੰਗ ਕਰ ਰਿਹਾ ਹੈ।
ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਜਾਣਕਾਰੀ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਦੋਸੀ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
SHARE