Punjab Vigilance ਨੇ CDPO ਅਤੇ ਉਸਦੇ ਚਪੜਾਸੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ

0
107
Punjab Vigilance News

ਫਤਿਹਗੜ੍ਹ ਸਾਹਿਬ (Punjab Vigilance News) : ਪੰਜਾਬ ਵਿਜੀਲੈਂਸ ਬਿਊਰੋ ਇਨ੍ਹੀਂ ਦਿਨੀਂ ਸੂਬੇ ਵਿਚ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਰਿਸ਼ਵਤ ਮੰਗਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਨੇ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰਾਜੈਕਟ ਅਫਸਰ (ਸੀ.ਡੀ.ਪੀ.ਓ.) ਮੰਜੂ ਭੰਡਾਰੀ ਅਤੇ ਉਸ ਦੇ ਚਪੜਾਸੀ ਬਲਿਹਾਰ ਸਿੰਘ ਨੂੰ ਕਥਿਤ ਤੌਰ ’ਤੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸੀ.ਡੀ.ਪੀ.ਓ ਅਤੇ ਉਸ ਦੇ ਚਪੜਾਸੀ ਨੂੰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਿਉਨਾ ਨਵਾਂ ਦੀ ਰਹਿਣ ਵਾਲੀ ਮਮਤਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਕਥਿਤ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਸਦਰ ਪਟਿਆਲਾ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

Also Read : ਅੱਤਵਾਦੀ ਹਵਾਰਾ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਇਆ

Also Read : ਸੀਐਮ ਮਾਨ ਨੇ ਪੁੰਛ ਵਿੱਚ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

Also Read : Fire In Army Truck : ਜੰਮੂ-ਕਸ਼ਮੀਰ ‘ਚ ਫੌਜ ਦੇ ਟਰੱਕ ਨੂੰ ਲੱਗੀ ਅੱਗ, 5 ਜਵਾਨ ਸ਼ਹੀਦ

Connect With Us : Twitter Facebook

SHARE