India News (ਇੰਡੀਆ ਨਿਊਜ਼), Punjab Weather, ਚੰਡੀਗੜ੍ਹ : ਪੰਜਾਬ ਦੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਲਗਾਤਾਰ ਤਬਦੀਲੀ ਦਿਖਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਇਕ ਦਸੰਬਰ ਤੋਂ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ। ਗੜਬੜ ਵਾਲੀਆਂ ਪੱਛਮੀ ਪੌਣਾਂ ਅਪਣਾ ਅਸਰ ਦਿਖਾਣਗੀਆਂ ਜਿਸ ਨਾਲ ਨਾਲ ਪੰਜਾਬ ’ਚ 30 ਨਵੰਬਰ ਤੱਕ ਬੱਦਲਵਾਈ ਰਹਿਣ, ਹਲਕੀ ਬਾਰਿਸ਼ ਤੇ ਬੂੰਦਾਬਾਂਦੀ ਦੇ ਆਸਾਰ ਹਨ। ਇਹੀ ਨਹੀਂ ਮੌਸਮ ਵਿਗਿਆਨ ਕੇਂਦਰ ਦਾ ਅਨੁਮਾਨ ਹੈ ਪੰਜਾਬ ਦੇ ਕਈ ਇਲਾਕਿਆਂ ਸੰਘਣੀ ਧੁੰਦ ਵੀ ਪਵੇਗੀ।
ਤਾਪਮਾਨ ’ਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ
ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਅਨੁਸਾਰ ਪੱਛਮੀ ਮਾਲਵੇ ਨੂੰ ਛੱਡ ਕੇ ਪੰਜਾਬ ਦੇ ਬਹੁਤੇ ਇਲਾਕਿਆਂ ਗੜਬੜ ਵਾਲੀਆਂ ਪੱਛਮੀ ਪੌਣਾਂ ਦਾ ਅਸਰ ਰਹੇਗਾ। ਇਸ ਦੌਰਾਨ ਰਾਤ ਦੇ ਤਾਪਮਾਨ ’ਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ ਜਦਕਿ ਦਿਨ ਦੇ ਤਾਪਮਾਨ ’ਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਬੱਦਲ ਛਾਏ ਰਹੇ ਤੇ ਕੁਝ ਥਾਵਾਂ ’ਤੇ ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੋਈ। ਜਿਸ ਨਾਲ ਮੌਸਮ ਠੰਡਾ ਬਣਿਆ ਰਿਹਾ।