Punjab Weather : ਪੰਜਾਬ ਦੇ 6 ਜ਼ਿਲ੍ਹੇ ਸੰਘਣੀ ਧੁੰਦ ਦੀ ਲਪੇਟ’ ਚ, 23 ਤੋਂ ਬਾਅਦ ਬਰਸਾਤ ਦੇ ਆਸਾਰ

0
181
Punjab Weather

India News (ਇੰਡੀਆ ਨਿਊਜ਼), Punjab Weather, ਚੰਡੀਗੜ੍ਹ : ਪੰਜਾਬ ਦੇ ਵਿੱਚ ਸਰਦੀ ਦੇ ਮੌਸਮ ਦੌਰਾਨ ਧੁੰਦ ਨੇ ਆਪਣਾ ਅਸਰ ਦਿਖਾਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਛੇ ਜ਼ਿਲ੍ਹੇ ਧੁੰਦ ਦੀ ਚਪੇਟ ਦੇ ਵਿੱਚ ਹਨ। ਜਿੱਥੇ ਵਿਜੀਬਿਲਿਟੀ 50 ਮੀਟਰ ਦੇ ਕਰੀਬ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੇ ਵਿਗਿਆਨੀਆਂ ਦੇ ਅਨੁਸਾਰ 22 ਦਸੰਬਰ ਤੱਕ ਧੁੰਦ ਜਾਰੀ ਰਹੇਗੀ। ਜਦੋਂ ਕਿ ਅਗਲੇ ਕੁਝ ਦਿਨਾਂ ਦੌਰਾਨ ਬਾਰਿਸ਼ ਦੀ ਸੰਭਾਵਨਾ ਵੀ ਬਣੀ ਹੋਈ ਹੈ।

ਪੰਜਾਬ ਦੇ ਕੁਝ ਖੇਤਰਾਂ ਵਿੱਚ ਬਾਰਿਸ਼ ਦੇ ਆਸਾਰ

ਮੌਸਮ ਵਿਭਾਗ ਦੇ ਵਿਗਿਆਨੀਆਂ ਦੇ ਅਨੁਸਾਰ ਧੁੰਦ ਦਾ ਅਸਰ ਸੋਮਵਾਰ ਦੀ ਸਵੇਰੇ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਫਰੀਦਕੋਟ, ਮੋਗਾ ਅਤੇ ਬਠਿੰਡਾ ਦੇ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਦੇ ਅਨੁਸਾਰ 23 ਦਸੰਬਰ ਤੋਂ ਬਾਅਦ ਪੰਜਾਬ ਦੇ ਕੁਝ ਇਲਾਕਿਆਂ ਦੇ ਵਿੱਚ ਬਾਰਿਸ਼ ਦੇ ਆਸਾਰ ਵੀ ਬਣੇ ਹੋਏ ਹਨ।

ਸਮਤਲ ਇਲਾਕਿਆਂ ਵਿੱਚ ਖੁਸ਼ਕ ਠੰਡ

ਮੌਸਮ ਵਿਭਾਗ ਦੇ ਅਨੁਸਾਰ ਵੈਸਟਰਨ ਡਿਸਟਰਬੈਂਸ ਦੇ ਕਾਰਨ ਪੰਜਾਬ ਦੇ ਮੌਸਮੀ ਹਾਲਾਤ ਬਦਲੇ ਹੋਏ ਹਨ। ਪਹਾੜਾਂ ਉੱਤੇ ਵੀ ਜਿੱਥੇ ਬਰਫਬਾਰੀ ਹੋ ਰਹੀ ਹੈ ਉੱਥੇ ਹੀ ਸਮਤਲ ਇਲਾਕਿਆਂ ਵਿੱਚ ਖੁਸ਼ਕ ਠੰਡ ਪੈ ਰਹੀ ਹੈ। ਅੰਮ੍ਰਿਤਸਰ ਸ਼ਹਿਰ ਦਾ ਘੱਟ ਤੋਂ ਘੱਟ ਤਾਪਮਾਨ 3.6 ਡਿਗਰੀ, ਜਲੰਧਰ ਦਾ 5 ਡਿਗਰੀ, ਅਤੇ ਲੁਧਿਆਣਾ ਦਾ ਘੱਟ ਤੋਂ ਘੱਟ ਤਾਪਮਾਨ 3.3 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ :Sheesh Marg Yatra : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ”ਸ਼ੀਸ਼ ਮਾਰਗ ਯਾਤਰਾ” ਦਾ ਬਨੂੜ’ ਚ ਨਿੱਘਾ ਸਵਾਗਤ

 

SHARE