ਕੈਨੇਡਾ ਸੜਕ ਹਾਦਸੇ ‘ਚ ਪੰਜਾਬ ਦੇ ਨੌਜਵਾਨ ਦੀ ਮੌਤ

0
110
Punjabi Youth Death In Canada

Punjabi Youth Death In Canada : 7 ਮਹੀਨੇ ਪਹਿਲਾਂ ਕੈਨੇਡਾ ਗਏ ਇੱਕ 28 ਸਾਲਾ ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਕਾਰ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਪ੍ਰੀਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਸਤਨਾਮ ਨਗਰ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਇਸ ਦਰਦਨਾਕ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਅਨੁਸਾਰ 15 ਅਪ੍ਰੈਲ ਦੀ ਸਵੇਰ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਪੈਰੀ ਸਾਊਂਡ ਨੇੜੇ ਅਮਨਪ੍ਰੀਤ ਸਿੰਘ ਦੀ ਕਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਤੋਂ ਬਾਅਦ ਉਸ ਨੂੰ ਇਲਾਜ ਲਈ ਸੰਨੀਬਰੁੱਕ ਹਸਪਤਾਲ (ਟੋਰਾਂਟੋ) ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਅਮਨਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਸਿੱਖ ਰੀਤੀ ਰਿਵਾਜਾਂ ਅਨੁਸਾਰ ਬਰੈਂਪਟਨ ਵਿਖੇ ਕੀਤਾ ਗਿਆ।

Also Read : ਦੇਰ ਰਾਤ ਹਰਿਮੰਦਰ ਸਾਹਿਬ ਨੇੜੇ ਧਮਾਕਾ

Also Read : ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਅਤੇ ਬਦਨਾਮ ਅੱਤਵਾਦੀ ਪਰਮਜੀਤ ਸਿੰਘ ਪੰਜਵੜ ਪਾਕਿਸਤਾਨ ਵਿੱਚ ਮਾਰਿਆ ਗਿਆ

Also Read : Encounter In Rajouri-Baramula : ਫੌਜ ਦੇ ਜਵਾਨਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ

Connect With Us : Twitter Facebook

SHARE