Purchase Of Wheat In Punjab : ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ – ਬਰਸਟ

0
356
Purchase Of Wheat In Punjab

Purchase Of Wheat In Punjab

India News (ਇੰਡੀਆ ਨਿਊਜ਼), ਚੰਡੀਗੜ੍ਹ : ਹਾੜੀ ਸੀਜਨ 2024-25 ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਲਗਭਗ ਸੋ ਫੀਸਦੀ ਖਰੀਦ ਹੋ ਚੁੱਕੀ ਹੈ। ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਖਰੀਦ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਮਗਰੋ ਕੀਤਾ।

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਹੁਣ ਤੱਕ 123.81 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਜਿਸ ਵਿੱਚੋਂ 123.26 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾੜੀ ਸੀਜ਼ਨ 2024-25 ਦੌਰਾਨ 30,077 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਵਿੱਚੋਂ ਹੁਣ ਤੱਕ ਕਿਸਾਨਾਂ ਨੂੰ 25387.8 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। Purchase Of Wheat In Punjab

ਬਿਹਤਰੀ ਅਤੇ ਚੰਗੇ ਭਵਿੱਖ ਦੇ ਲਈ ਵਚਨਬਧ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਦੀਆਂ ਸੁਵਿਧਾਵਾਂ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਨੇਪੜੇ ਚੜਨ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਇਸੇ ਦਾ ਨਤੀਜਾ ਹੈ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜ ਨੂੰ ਬਿਨਾਂ ਕਿਸੇ ਸਮੱਸਿਆ ਤੋਂ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹਰ ਵੇਲੇ ਖੜੀ ਹੈ ਅਤੇ ਉਹਨਾਂ ਦੀ ਬਿਹਤਰੀ ਅਤੇ ਚੰਗੇ ਭਵਿੱਖ ਦੇ ਲਈ ਵਚਨਬਧ ਹੈ।

ਵੱਡਾ ਕੰਮ ਬਹੁਤ ਹੀ ਥੌੜੇ ਸਮੇਂ ਵਿੱਚ

ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਤੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦਿਨ-ਰਾਤ ਜੀ-ਜਾਨ ਲਗਾ ਕੇ ਪੂਰੀ ਤਨਦੇਹੀ ਨਾਲ ਕੰਮ ਕੀਤੇ ਗਏ ਹਨ। ਤਾਂ ਹੀ ਇਨ੍ਹਾਂ ਵੱਡਾ ਕੰਮ ਬਹੁਤ ਹੀ ਥੌੜੇ ਸਮੇਂ ਵਿੱਚ ਨਿਰਵਿਘਨ ਨੇਪਰੇ ਚੜ ਸਕੀਆ ਹੈ।

ਜਿਸ ਨਾਲ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਸਹੂਲਤਾਂ ਦਿੱਤੀਆ ਜਾ ਸਕਿਆ ਅਤੇ ਕਿਸੇ ਤਰ੍ਹਾਂ ਦੀ ਵੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮੇਂ ਜਿਵੇਂ ਪਨਸਪ, ਮਾਰਕਫੈਡ, ਪਨਗ੍ਰੇਨ, ਵੇਅਰ ਹਾਉਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵੀ ਇਸ ਕੰਮ ਨੂੰ ਨੇਪਰੇ ਚਾੜਣ ਵਿੱਚ ਪੂਰਾ ਸਹਿਯੋਗ ਦਿੱਤਾ ਗਿਆ।

ਇਹ ਵੀ ਪੜ੍ਹੋ :Expenditure on election campaign : ਲੋਕ ਸਭਾ ਦੌਰਾਨ ਚੋਣ ਪ੍ਰਚਾਰ ‘ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ – ਖਰਚਾ ਨਿਗਰਾਨ ਸ਼ਿਲਪੀ ਸਿਨਹਾ

 

SHARE