Rajpura Crime : ਪਿੰਡ ਭੋਗਲਾ ਵਿੱਚ 45 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

0
140
Rajpura Crime

India News (ਇੰਡੀਆ ਨਿਊਜ਼), Rajpura Crime, ਚੰਡੀਗੜ੍ਹ : ਰਾਜਪੁਰਾ ਦੇ ਨਾਲ ਲੱਗਦੇ ਪਿੰਡ ਭੋਗਲਾ ਵਿੱਚ ਅੱਜ ਤੜਕੇ ਸਾਢੇ 5 ਤੋਂ 6 ਵਜੇ ਦੇ ਕਰੀਬ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਵਿਅਕਤੀ ਦਾ ਨਾਮ ਭਰਪੂਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਭੋਗਲਾ ਉਮਰ ਕਰੀਬ 45 ਸਾਲ ਹੈ।

ਜਾਣਕਾਰੀ ਅਨੁਸਾਰ ਭਰਪੂਰ ਸਿੰਘ ਅੱਜ ਤੜਕੇ ਆਪਣੇ ਖੇਤਾਂ ਵਿੱਚ ਸੱਚਾਈ ਕਰਨ ਗਿਆ ਸੀ। ਜਿੱਥੇ ਅਗਿਆਤ ਕਾਤਲਾਂ ਵੱਲੋਂ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਛੇਤੀ ਹੀ ਕਾਤਲ ਫੜੇ ਜਾਣਗੇ – ਡੀ.ਐਸ.ਪੀ

ਡੀ.ਐਸ.ਪੀ ਸਰਕਲ ਘਨੌਰ ਦਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਸਵੇਰੇ ਥਾਣਾ ਖੇੜੀ ਗੰਡਿਆ ਦੀ ਪੁਲਿਸ ਨੂੰ ਇੱਕ ਕਤਲ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕ ਦੀ ਡੈਡ ਬਾਡੀ ਦਾ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਛੇਤੀ ਹੀ ਕਾਤਲਾਂ ਨੂੰ ਪਕੜ ਲਿਆ ਜਾਵੇਗਾ।

ਇਹ ਵੀ ਪੜ੍ਹੋ :Jalandhar Crime News : ਸਰਪੰਚ ਦੇ ਘਰ ਪਹੁੰਚੇ ਨਸ਼ੇ ਚ ਧੁੱਤ ਡੀਐਸਪੀ ਵੱਲੋਂ ਕੀਤੇ ਗਏ ਹਵਾਈ ਫਾਇਰ

 

SHARE