Rajya Sabha Elections ਚੋਣਾਂ ਲਈ ਕਾਰਜਕ੍ਰਮ ਦਾ ਐਲਾਨ

0
413
Rajya Sabha Elections
Rajya Sabha Elections

ਰਾਜ ਸਭਾ ਚੋਣਾਂ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ

31 ਮਾਰਚ 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ

ਨਾਮਜ਼ਦਗੀ ਪ੍ਰਕਿਰਿਆ 14 ਮਾਰਚ, 2022 ਤੋਂ ਸ਼ੁਰੂ ਹੋਵੇਗੀ: ਸੀਈਓ ਪੰਜਾਬ ਡਾ. ਰਾਜੂ

ਇੰਡੀਆ ਨਿਊਜ਼, ਚੰਡੀਗੜ

Rajya Sabha Elections ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਦੇ ਪੰਜ ਮੈਂਬਰਾਂ ਦੇ ਅਹੁਦੇ ਦੀ ਮਿਆਦ ਅਪ੍ਰੈਲ 2022 ਨੂੰ ਖਤਮ ਹੋਣ ਵਾਲੀ ਹੈ, ਇਸ ਲਈ ਚੋਣ ਕਮਿਸ਼ਨ ਭਾਰਤ (ਈ.ਸੀ.ਆਈ.) ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਰਾਜ ਤੋਂ ਚੁਣੇ ਗਏ ਸੁਖਦੇਵ ਸਿੰਘ, ਪ੍ਰਤਾਪ ਸਿੰਘ ਬਾਜਵਾ, ਸਵੇਤ ਮਲਿਕ, ਨਰੇਸ ਗੁਜਰਾਲ ਅਤੇ ਸਮਸੇਰ ਸਿੰਘ ਦੂਲੋ ਸਮੇਤ ਰਾਜ ਸਭਾ ਮੈਂਬਰਾਂ ਦੇ ਅਹੁਦੇ ਦੀ ਮਿਆਦ 9 ਅਪ੍ਰੈਲ, 2022 ਨੂੰ ਸੇਵਾਮੁਕਤ ਉਪਰੰਤ ਖਤਮ ਹੋਣੀ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸਨ ਜਾਰੀ ਹੋਣ ਦੇ ਨਾਲ ਹੀ ਮਿਤੀ 14 ਮਾਰਚ, 2022 ਹੈ ਅਤੇ ਨਾਮਜ਼ਦਗੀਆਂ ਪੱਤਰ ਭਰਨ ਦੀ ਪ੍ਰੀਕਿਰਿਆ ਆਰੰਭ ਹੋ ਜਾਵੇਗੀ ਜਦਕਿ ਨਾਮਜ਼ਦਗੀਆਂ ਪੱਤਰ ਭਰਨ ਦੀ ਆਖਰੀ ਮਿਤੀ 21 ਮਾਰਚ, 2022 ਹੈ।

31 ਮਾਰਚ 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ Rajya Sabha Elections

ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ 22 ਮਾਰਚ, 2022 ਮਾਰਚ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 24 ਮਾਰਚ 2022 ਨਿਰਧਾਰਿਤ ਕੀਤੀ ਗਈ ਹੈ। ਵੋਟਾਂ ਪੈਣ ਦਾ ਕਾਰਜ ਮਿਤੀ 31 ਮਾਰਚ 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਦਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨਾਂ ਅੱਗੇ ਕਿਹਾ ਕਿ ਚੋਣਾਂ ਦਾ ਕਾਰਜ 2 ਅਪ੍ਰੈਲ 2022 ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇਗਾ।

ਡਾ. ਰਾਜੂ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ ਸਕੱਤਰ, ਪੰਜਾਬ ਵਿਧਾਨ ਸਭਾ, ਚੰਡੀਗੜ, ਜੋ ਕਿ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫਸਰ ਹਨ, ਕੋਲ 14.03.2022 ਤੋਂ 21.03.2022 ਤੱਕ (ਜਨਤਕ ਛੁੱਟੀ ਤੋਂ ਇਲਾਵਾ) ਕਿਸੇ ਵੀ ਦਿਨ ਦੁਪਹਿਰ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਦੇ ਵਿਚਕਾਰ ਦਾਖਲ ਕੀਤੇ ਜਾ ਸਕਦੇ ਹਨ।

 Rajya Sabha Elections 18 ਮਾਰਚ, 2022 ਨੂੰ ਹੋਲੀ ਦਾ ਤਿਉਹਾਰ ਅਤੇ 20 ਮਾਰਚ, 2022 ਨੂੰ ਐਤਵਾਰ ਹੋਣ ਕਰਕੇ ਨੈਗੋਸੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਛੁੱਟੀ ਹੋਵੇਗੀ। ਇਸ ਲਈ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਨੂੰ ਪੇਸ ਨਹੀਂ ਕੀਤੇ ਜਾ ਸਕਦੇ ਹਨ। ਹਾਲਾਂਕਿ 19 ਮਾਰਚ, 2022 ਨੂੰ ਸ਼ਨੀਵਾਰ ਦੇ ਦਿਨ ਛੁੱਟੀ ਨਹੀਂ ਹੈ ਅਤੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਨੂੰ ਪੇਸ਼ ਕੀਤੇ ਜਾ ਸਕਦੇ ਹਨ। Rajya Sabha Elections

ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 24 ਮਾਰਚ 2022 ਨਿਰਧਾਰਿਤ Rajya Sabha Elections

ਉਨਾਂ ਕਿਹਾ ਕਿ ਨਾਮਜ਼ਦਗੀ ਪੱਤਰ ਫਾਰਮ 2ਸੀ ਵਿੱਚ ਦਾਖਲ ਕੀਤੇ ਜਾਣੇ ਹਨ, ਉਨਾਂ ਕਿਹਾ ਕਿ ਖਾਲੀ ਫਾਰਮ ਸਕੱਤਰ, ਪੰਜਾਬ ਵਿਧਾਨ ਸਭਾ ਕੋਲ ਉਪਲਬਧ ਹਨ। ਉਨਾਂ ਕਿਹਾ ਕਿ ਟਾਈਪ ਕੀਤੇ ਨਾਮਜਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਕਿ ਫਾਰਮ ਨਿਰਧਾਰਿਤ ਫਾਰਮੈਟ ਵਿੱਚ ਹੋਣ। Rajya Sabha Elections

ਰਾਜ ਸਭਾ ਦੇ ਮੈਂਬਰਾਂ ਲਈ ਯੋਗਤਾ ਪ੍ਰਾਪਤ ਕਰਨ ਲਈ, ਉਮੀਦਵਾਰ ਨੂੰ ਭਾਰਤ ਵਿੱਚ ਕਿਸੇ ਵੀ ਸੰਸਦੀ ਹਲਕੇ ਵਿੱਚ ਇੱਕ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਇਸ ਨੁਕਤੇ ‘ਤੇ ਸਬੰਧਤ ਰਿਟਰਨਿੰਗ ਅਫਸਰ ਨੂੰ ਸੰਤੁਸ਼ਟ ਕਰਨ ਲਈ, ਉਮੀਦਵਾਰਾਂ ਨੂੰ ਆਪਣੇ ਵੋਟਰ ਹੋਣ ਦੇ ਸਬੂਤ ਵਜੋਂ    ਵੋਟਰ ਸੂਚੀ ਵਿਚ ਐਂਟਰੀ ਦੀ ਇੱਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ।

ਉਮੀਦਵਾਰ ਨੂੰ ਸਬੰਧਤ ਰਿਟਰਨਿੰਗ ਅਫਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨਾ ਜ਼ਰੂਰੀ ਹੋਵੇਗਾ। ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ। Rajya Sabha Elections

Connect With Us : Twitter Facebook
SHARE