Recitation Of Sukhmani Sahib
ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸੁਖਮਨੀ ਸਾਹਿਬ ਦਾ ਪਾਠ ਅਤੇ ਲੰਗਰ ਲਗਾਇਆ
-
ਦੇਸ਼ ਅਤੇ ਕੌਮ ਲਈ ਕੁਰਬਾਨੀ ਦੇਣ ਦੀ ਵੱਡੀ ਮਿਸਾਲ – ਅਸ਼ੋਕ ਕੁਮਾਰ ਗਰਗ
-
ਸਿੱਖ,ਹਿੰਦੂ,ਮੁਸਲਿਮ ਅਤੇ ਈਸਾਈ ਧਰਮ ਨਾਲ ਸਬੰਧਤ ਸਾਰੇ ਮੁੱਖ ਤਿਉਹਾਰ ਅਤੇ ਤਿਉਹਾਰ ਸਾਂਝੇ ਤੌਰ ‘ਤੇ ਮਨਾਏ ਜਾਂਦੇ ਹਨ – ਅਸ਼ਵਨੀ ਕੁਮਾਰ ਗਰਗ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਸਿੱਖ ਕੌਮ ਦੇ ਮਹਾਨ ਸ਼ਹੀਦਾਂ,ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਬਨੂੜ ਇਲਾਕੇ ਵਿੱਚ ਸ਼ੁਰੂ ਹੋ ਗਈ ਹੈ। ਸਵਾਮੀ ਵਿਵੇਕਾਨੰਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਨੂੜ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਵਿਹੜੇ ਵਿੱਚ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਸਾਹਿਬਜ਼ਾਦਿਆਂ ਦੇ ਜੀਵਨ ’ਤੇ ਚਾਨਣਾ ਪਾਇਆ ਗਿਆ। Recitation Of Sukhmani Sahib
ਸੰਗਤ ਲਈ ਲੰਗਰ
ਕਾਲਜ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ ਨੇ ਕਿਹਾ ਕਿ ਦੇਸ਼ ਅਤੇ ਕੌਮ ਲਈ ਕੁਰਬਾਨੀ ਦੇਣ ਦੀ ਇਸ ਤੋਂ ਵੱਡੀ ਮਿਸਾਲ ਇਤਿਹਾਸ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਹਰ ਸਾਲ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵਿਦਿਆਰਥੀਆਂ ਅਤੇ ਕਾਲਜ ਪ੍ਰਬੰਧਕਾਂ ਵੱਲੋਂ ਪਾਠ ਅਤੇ ਲੰਗਰ ਲਗਾਏ ਜਾਂਦੇ ਹਨ। ਸਮਾਗਮ ਦੇ ਅੰਤ ਵਿੱਚ ਸੇਵਾ ਕਰਨ ਵਾਲਿਆਂ ਨੂੰ ਸਿਰੋਪਾਓ ਭੇਂਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। Recitation Of Sukhmani Sahib
ਸਾਰੇ ਧਰਮਾਂ ਦਾ ਸਤਿਕਾਰ
ਸਵਾਇਟ ਗਰੁੱਪ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ ਨੇ ਦੱਸਿਆ ਕਿ ਕਾਲਜ ਵਿੱਚ ਬੱਚਿਆਂ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਸਿਖਾਇਆ ਜਾਂਦਾ ਹੈ। ਇਸੇ ਲਈ ਸਿੱਖ,ਹਿੰਦੂ,ਮੁਸਲਿਮ ਅਤੇ ਈਸਾਈ ਧਰਮ ਨਾਲ ਸਬੰਧਤ ਸਾਰੇ ਮੁੱਖ ਤਿਉਹਾਰ ਅਤੇ ਤਿਉਹਾਰ ਸਾਂਝੇ ਤੌਰ ‘ਤੇ ਮਨਾਏ ਜਾਂਦੇ ਹਨ। Recitation Of Sukhmani Sahib
Also Read :ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, 10 ਲੱਖ ਦਾ ਨੁਕਸਾਨ Fire Broke The Shop
Also Read :ਟਰੱਕ ਯੂਨੀਅਨ ਬਨੂੜ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ Follow Traffic Rules
Also Read :ਨਗਰ ਕੌਂਸਲ NOC ਮਾਮਲੇ ਵਿੱਚ ਭਾਜਪਾ ਆਗੂ ਦਾ ਵੱਡਾ ਖੁਲਾਸਾ NOC Matter
Also Read :ਬੂਟਾ ਸਿੰਘ ਵਾਲਾ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਮਾਰੀ ਮੱਲ Buta Singh Wala School