634 ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਜਲਦ : ਜੌੜਾਮਾਜਰਾ

0
177
Recruitment of doctors in Punjab
Recruitment of doctors in Punjab
ਇੰਡੀਆ ਨਿਊਜ਼, ਚੰਡੀਗੜ੍ਹ (Recruitment of doctors in Punjab): 
ਮੈਡੀਕਲ ਅਫਸਰਾਂ ਦੀਆਂ 634 ਅਸਾਮੀਆਂ ਲਈ 9 ਅਤੇ 10 ਨਵੰਬਰ ਨੂੰ ਹੋਵੇਗੀ ਵਾਕ-ਇਨ ਇੰਟਰਵਿਊ
ਪੰਜਾਬ ਵਿੱਚ ਸਿਹਤ ਸੰਭਾਲ ਸਹੂਲਤਾਂ ਵਿੱਚ ਸੁਧਾਰ ਕਰਨ ਵੱਲ ਵੱਡੀ ਪੁਲਾਂਘ ਪੱਟਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਸਪੈਸ਼ਲਿਸਟ ਡਾਕਟਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਨੇ 634 (ਅਹੁਦਿਆਂ ਦੀ ਗਿਣਤੀ ਵਧ ਜਾਂ ਘਟ ਸਕਦੀ ਹੈ) ਮੈਡੀਕਲ ਅਫਸਰਾਂ (ਸਪੈਸ਼ਲਿਸਟ) ਦੀ ਭਰਤੀ ਲਈ ਵਾਕ-ਇਨ ਇੰਟਰਵਿਊ ਲਈ ਜਨਤਕ ਨੋਟਿਸ ਜਾਰੀ ਕੀਤਾ ਹੈ। ਇਹ ਇੰਟਰਵਿਊ 9 ਅਤੇ 10 ਨਵੰਬਰ ਨੂੰ ਸਵੇਰੇ 10:00 ਵਜੇ ਤੋਂ ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ, ਪਰਿਵਾਰ ਕਲਿਆਣ ਭਵਨ, ਸੈਕਟਰ-34-ਏ, ਚੰਡੀਗੜ੍ਹ ਵਿਖੇ ਹੋਵੇਗੀ।

ਪੰਜਾਬ ਵਿੱਚ ਮਾਹਿਰ ਡਾਕਟਰਾਂ ਦੀ ਘਾਟ

ਇਹ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਨੇ ਸਿਹਤ ਵਿਭਾਗ ਦਾ ਚਾਰਜ ਸੰਭਾਲਿਆ ਹੈ, ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੇਂਡੂ ਖੇਤਰਾਂ ਵਿੱਚ ਡਾਕਟਰਾਂ ਵਿਸ਼ੇਸ਼ ਤੌਰ ‘ਤੇ ਮਾਹਿਰ ਡਾਕਟਰਾਂ ਦੀ ਘਾਟ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਦੇਖਭਾਲ ਸਹੂਲਤਾਂ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ।

ਇਨ੍ਹਾਂ ਸ਼੍ਰੇਣੀਆਂ ਵਿੱਚ ਹੋਵੇਗੀ ਭਰਤੀ

ਸਿਹਤ ਵਿਭਾਗ ਵਿੱਚ ਇਸ ਵਿਆਪਕ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਇਨ੍ਹਾਂ 634 ਅਸਾਮੀਆਂ ਵਿੱਚ ਵੱਖ-ਵੱਖ ਮਾਹਰ ਸ਼ਾਮਲ ਹਨ ਜਿਵੇਂ ਕਿ ਮੈਡੀਸਨ ਨਾਲ ਸਬੰਧਤ 103, ਜਨਰਲ ਸਰਜਰੀ 78, ਗਾਇਨੀਕੋਲੋਜੀ 100, ਪੀਡੀਆਟ੍ਰਿਕਸ 122, ਅਨੈਸਥੀਸੀਆ 75, ਆਰਥੋ 113, ਰੇਡਿਓਲੋਜੀ 31, ਈਐਨਟੀ 16, ਅੱਖਾਂ ਦੇ ਮਾਹਰ 16, ਸਕਿੱਨ ਐਂਡ ਵੀਡੀ 24, ਮਨੋਰੋਗ ਮਾਹਰ 10, ਛਾਤੀ ਅਤੇ ਟੀਬੀ ਦੇ ਮਾਹਰ 6, ਪੈਥੋਲੋਜੀ 12, ਮਾਈਕਰੋਬਾਇਓਲੋਜੀ 5, ਕਮਿਊਨਿਟੀ ਮੈਡੀਸਨ 4, ਬੀ.ਟੀ.ਓ. 9 ਅਤੇ ਫੋਰੈਂਸਿਕ ਮੈਡੀਸਨ 12 ਸ਼ਾਮਲ ਹਨ।
SHARE