ਪੀ.ਐਸ.ਪੀ.ਸੀ.ਐਲ. ‘ਚ ਅਸਿਸਟੈਂਟ ਲਾਈਨਮੈਨਜ਼ ਦੀਆਂ 2000 ਅਸਾਮੀਆਂ ਲਈ ਭਰਤੀ ਛੇਤੀ: ਹਰਭਜਨ ਸਿੰਘ ਈ.ਟੀ.ਓ.

0
150
Recruitment process contiues for 2000 posts of Assistant Lineman, Punjab State Power Corporation Limited, Online applications are invited
Recruitment process contiues for 2000 posts of Assistant Lineman, Punjab State Power Corporation Limited, Online applications are invited
  • ਖਾਲੀ ਅਸਾਮੀਆਂ ਭਰਨ ਨਾਲ ਵਿਭਾਗ ਦੀ ਕਾਰਜ ਪ੍ਰਣਾਲੀ`ਚ ਹੋਵੇਗਾ ਸੁਧਾਰ

ਚੰਡੀਗੜ੍ਹ, PUNJAB NEWS (Recruitment process continues for 2000 posts of Assistant Lineman): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ‘ਚ ਅਸਿਸਟੈਂਟ ਲਾਈਨਮੈਨ ਦੀਆਂ 2000 ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਜਾਰੀ ਹੈ, ਇਹ ਭਰਤੀ ਪ੍ਰਕਿਰਿਆ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ।

 

 

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਜਾਰੀ ਕੀਤੇ ਇਸ਼ਤਿਹਾਰ ਰਾਹੀਂ ਅਸਿਸਟੈਂਟ ਲਾਈਨਮੈਨਜ਼ ਦੀਆਂ 1690 ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਸਨ, ਅਤੇ ਹੁਣ ਇਸ਼ਤਿਹਾਰ ਨੂੰ ਸੋਧ ਕੇ ਇਨ੍ਹਾਂ ਅਸਾਮੀਆਂ ਦੀ ਗਿਣਤੀ ਵਧਾ ਕੇ 2000 ਕੀਤੀ ਗਈ ਹੈ।

 

ਯੋਗ ਉਮੀਦਵਾਰਾਂ ਕੋਲ 20 ਸਤੰਬਰ, 2022 ਤੱਕ ਆਨਲਾਈਨ ਅਪਲਾਈ ਕਰਨ ਦਾ ਮੌਕਾ

 

ਈ.ਟੀ.ਓ. ਨੇ ਦੱਸਿਆ ਕਿ ਯੋਗ ਉਮੀਦਵਾਰਾਂ ਕੋਲ 20 ਸਤੰਬਰ, 2022 ਤੱਕ ਆਨਲਾਈਨ ਅਪਲਾਈ ਕਰਨ ਦਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਇਸ ਭਰਤੀ ਸਬੰਧੀ ਵਿਭਾਗ ਵੱਲੋਂ ਇੱਕ ਹੈਲਪਲਾਈਨ ਨੰਬਰ 96461-15646 ਵੀ ਜਾਰੀ ਕੀਤਾ ਗਿਆ ਹੈ, ਜੇਕਰ ਕਿਸੇ ਉਮੀਦਵਾਰ ਨੂੰ ਆਨਲਾਈਨ ਅਪਲਾਈ ਕਰਨ ਵੇਲੇ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਦਫ਼ਤਰੀ ਕੰਮ ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦਾ ਹੈ।

 

ਅਸਾਮੀਆਂ ਸਬੰਧੀ ਵਿਸਥਾਰ ‘ਚ ਜਾਣਕਾਰੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ

 

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਵਿਸਥਾਰ ‘ਚ ਜਾਣਕਾਰੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਗਈ ਹੈ, ਜਿੱਥੋਂ ਉਮੀਦਵਾਰ ਜਾਣਕਾਰੀ ਹਾਸਲ ਕਰ ਸਕਦੇ ਹਨ। ਉਮੀਦਵਾਰ ਇਸ ਭਰਤੀ ਸਬੰਧੀ ਹੋਰ ਵੇਰਵਿਆਂ ਅਤੇ ਤਾਜੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ।

 

 

ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਆਨਲਾਈਨ ਪ੍ਰੀਖਿਆ ਲਈ ਜਾਵੇਗੀ, ਜਿਸ ਵਿੱਚ ਜਨਰਲ ਵਰਗ ਨੂੰ ਘੱਟੋ-ਘੱਟ 25 ਫੀਸਦੀ ਅਤੇ ਰਾਖਵੇਂ ਵਰਗ ਨੂੰ 20 ਫੀਸਦੀ ਅੰਕ ਹਾਸਲ ਕਰਨੇ ਹੋਣਗੇ। ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਨਿਰਧਾਰਤ ਸਿਲੇਬਸ ਅਤੇ ਸੈਂਪਲ ਪ੍ਰਸ਼ਨ ਪੱਤਰ ਪਹਿਲਾਂ ਹੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤਾ ਗਿਆ ਹੈ।

 

 

ਈ.ਟੀ.ਓ. ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।

 

 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਸੋਹੀਆਂ ਬੀੜ ਨੂੰ ਬਿਹਤਰੀਨ ‘ਈਕੋ ਟੂਰਿਜ਼ਮ’ ਕੇਂਦਰ ਵਜੋਂ ਵਿਕਸਤ ਕਰੇਗੀ

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

SHARE