- ਰੀਜ਼ਨਲ ਸਪਾਈਨਲ ਇੰਜਰੀਜ਼ ਸੈਂਟਰ ਦੀ ਗਵਰਨਿੰਗ ਬਾਡੀ ਦੀ ਮੀਟਿੰਗ 3 ਸਾਲ ਬਾਅਦ ਹੋਈ
ਇੰਡੀਆ ਨਿਊਜ਼, ਚੰਡੀਗੜ੍ਹ (Regional Spinal Injuries Center): ਰੀਜ਼ਨਲ ਸਪਾਈਨਲ ਇੰਜਰੀਜ਼ ਸੈਂਟਰ, ਮੋਹਾਲੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਕੋਵਿਡ-19 ਮਹਾਂਮਾਰੀ ਕਾਰਨ ਇਹ ਮੀਟਿੰਗ 3 ਸਾਲਾਂ ਬਾਅਦ ਕੀਤੀ ਗਈ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪਿਛਲੇ ਕਈ ਸਾਲਾਂ ਤੋਂ ਬਜਟ ਵਜੋਂ 2 ਕਰੋੜ ਰੁਪਏ ਅਲਾਟ ਕੀਤੇ ਜਾ ਰਹੇ ਸਨ ਪਰ ਮੌਜੂਦਾ ਵਿੱਤੀ ਸਾਲ 2022-23 ਦੌਰਾਨ ਇਹ ਰਕਮ 2 ਕਰੋੜ ਰੁਪਏ ਤੋਂ ਵਧਾ ਕੇ 10.73 ਕਰੋੜ ਰੁਪਏ ਕਰ ਦਿੱਤੀ ਗਈ ਹੈ। ਗਵਰਨਿੰਗ ਬਾਡੀ ਨੇ ਕੈਪੀਟਲ ਹੈੱਡ ਵਿਚੋਂ 10.73 ਕਰੋੜ ਰੁਪਏ ਅਤੇ ਰੋਜ਼ਾਨਾ ਦੇ ਖਰਚਿਆ ਲਈ ਗ੍ਰਾਂਟ-ਇਨ-ਏਡ ‘ਚੋਂ 2 ਕਰੋੜ ਰੁਪਏ ਦੇ ਫੰਡਾਂ ਨੂੰ ਮਨਜ਼ੂਰੀ ਦਿੱਤੀ ਹੈ।
ਆਊਟਸੋਰਸ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ
ਕੈਬਨਿਟ ਮੰਤਰੀ ਨੇ ਆਊਟਸੋਰਸਡ ਜ਼ਰੀਏ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਪਹਿਲਾਂ ਹੀ ਵਾਧਾ ਕਰ ਦਿੱਤਾ ਹੈ, ਜਿਸ ਦੀ ਪ੍ਰਸਤਾਵਨਾ ਪ੍ਰਾਜੈਕਟ ਡਾਇਰੈਕਟਰ-ਕਮ-ਮੈਂਬਰ ਸਕੱਤਰ ਵੱਲੋਂ ਕੀਤੀ ਗਈ ਸੀ। ਇਹ ਵੀ ਫੈਸਲਾ ਕੀਤਾ ਗਿਆ ਕਿ ਲੋਕ ਨਿਰਮਾਣ ਵਿਭਾਗ (ਬੀਐਂਡਆਰ) ਤੋਂ ਆਈਸੀਯੂ, ਹਾਈ ਡਿਪੈਂਡੈਂਸੀ ਯੂਨਿਟ ਅਤੇ 11 ਪ੍ਰਾਈਵੇਟ ਰੂਮ ਜਲਦ ਲੈਕੇ ਉਸਦਾ ਤੁਰੰਤ ਉਦਘਾਟਨ ਕੀਤਾ ਜਾਵੇ। ਉਪਰਲੀ ਮੰਜ਼ਿਲ ਦੀ ਨਿਰਮਾਣ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਸੈਂਟਰ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ
ਪ੍ਰਾਜੈਕਟ ਡਾਇਰੈਕਟਰ ਨੇ ਰੀਜ਼ਨਲ ਸਪਾਈਨਲ ਇੰਜਰੀਜ਼ ਸੈਂਟਰ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਇਸ ਸੈਂਟਰ ਵਿੱਚ ਇਨਡੋਰ ਅਤੇ ਆਊਟਡੋਰ ਮਰੀਜ਼ਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਹੁਣ ਤੱਕ ਲਗਭਗ 5 ਲੱਖ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਦੇ ਨਾਲ ਹੀ 6000 ਤੋਂ ਵੱਧ ਮਰੀਜ਼ਾਂ ਦੀ ਰੀੜ੍ਹ ਦੀ ਹੱਡੀ ਦਾ ਸਫ਼ਲਤਾਪੂਰਵਕ ਆਪ੍ਰੇਸ਼ਨ ਵੀ ਕੀਤਾ ਜਾ ਚੁੱਕਾ ਹੈ।
ਇਹ ਵੀ ਪੜੋ : ਸਕੂਲ ‘ਚ ਡਿੱਗਿਆ ਕਈਂ ਸੌ ਸਾਲ ਪੁਰਾਣਾ ਪਿੱਪਲ ਦਾ ਦਰੱਖਤ, ਇੱਕ ਦੀ ਮੌਤ
ਸਾਡੇ ਨਾਲ ਜੁੜੋ : Twitter Facebook youtube