ਖੇਡਾਂ ਵਤਨ ਪੰਜਾਬ ਦੀਆਂ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਖੇਡ ਮੇਲੇ ਦਾ ਪੋਰਟਲ ਲਾਂਚ

0
280
Registration between 11th to 25th August, Skill identification, creation of sports friendly environment, health awareness, Khedan Wattan Punjab Deyia, Punjab Khed Mela
Registration between 11th to 25th August, Skill identification, creation of sports friendly environment, health awareness, Khedan Wattan Punjab Deyia, Punjab Khed Mela
  • 11 ਤੋਂ 25 ਅਗਸਤ ਦਰਮਿਆਨ ਰਜਿਸਟ੍ਰੇਸ਼ਨ ਕਰਵਾ ਸਕਣਗੇ ਚਾਹਵਾਨ ਖਿਡਾਰੀ 
  • 29 ਅਗਸਤ ਨੂੰ ਸ਼ੁਰੂ ਹੋਣ ਵਾਲੇ ਦੋ ਮਹੀਨੇ ਦੇ ਖੇਡ ਮੇਲੇ ਵਿੱਚ 5 ਲੱਖ ਦੇ ਕਰੀਬ ਖਿਡਾਰੀ ਛੇ ਉਮਰ ਗਰੁੱਪਾਂ ਵਿੱਚ ਹਿੱਸਾ ਲੈਣਗੇ

ਚੰਡੀਗੜ੍ਹ, PUNJAB NEWS: ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਪੰਜਾਬ ਸਿਰਜਣ ਦੇ ਮੰਤਵ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਥੀਮ ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਪੋਰਟਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ।

ਮੁੱਖ ਮੰਤਰੀ ਵੱਲੋਂ ਪੰਜਾਬ ਦੀ ਖੇਡਾਂ ਵਿੱਚ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੀ ਵਚਨਬੱਧਤਾ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਥੀਮ ਖੇਡ ਵਿਭਾਗ ਵੱਲੋਂ ਉਲੀਕੇ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਪੋਰਟਲ www.punjabkhedmela2022.in ਉਤੇ ਜਾ ਕੇ ਅੱਜ (11 ਅਗਸਤ) ਤੋਂ 25 ਅਗਸਤ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ।

ਖੇਡ ਮੇਲੇ ਦੀ ਆਨ ਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ

ਪਹਿਲੀ ਵਾਰ ਪੰਜਾਬ ਵਿੱਚ ਆਪਣੀ ਕਿਸਮ ਦੇ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਆਨ ਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ।

ਮੁੱਖ ਮੰਤਰੀ ਵੱਲੋਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਜਾਰੀ ਇਸ ਪੋਰਟਲ ਉੱਤੇ ਖੇਡ ਮੇਲੇ ਸੰਬੰਧੀ ਸਾਰੀ ਜਾਣਕਾਰੀ ਉਪਲੱਬਧ ਹੋਵੇਗੀ।ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

Registration between 11th to 25th August, Skill identification, creation of sports friendly environment, health awareness, Khedan Wattan Punjab Deyia, Punjab Khed Mela
Registration between 11th to 25th August, Skill identification, creation of sports friendly environment, health awareness, Khedan Wattan Punjab Deyia, Punjab Khed Mela

ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਣ ਵਾਲਾ ਪੰਜਾਬ ਖੇਡ ਮੇਲਾ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ। ਬਲਾਕ ਪੱਧਰੀ ਮੁਕਾਬਲੇ 1 ਤੋਂ 7 ਸਤੰਬਰ, ਜ਼ਿਲਾ ਪੱਧਰੀ ਮੁਕਾਬਲੇ 12 ਤੋਂ 22 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ।

ਅੰਡਰ 14 ਤੋਂ 50 ਸਾਲ ਤੋਂ ਵੱਧ ਉਮਰ ਦੇ ਛੇ ਗਰੁੱਪਾਂ ਦੇ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ

ਅੰਡਰ 14 ਤੋਂ 50 ਸਾਲ ਤੋਂ ਵੱਧ ਉਮਰ ਦੇ ਛੇ ਗਰੁੱਪਾਂ ਦੇ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਪੰਜਾਬ ਦੇ 5 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ। ਮਾਨਤਾ ਪ੍ਰਾਪਤ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਜਿੱਥੇ ਆਪੋ-ਆਪਣੀਆਂ ਖੇਡਾਂ ਵਿੱਚ ਗਰੇਡਿੰਗ ਕਰਵਾ ਸਕਣਗੇ।

ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਹੋਵੇਗਾ। ਖੇਡ ਮੇਲੇ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਰਾਜ ਪੱਧਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ 10 ਹਜ਼ਾਰ ਰੁਪਏ, 7 ਹਜ਼ਾਰ ਰੁਪਏ ਤੇ 5 ਹਜ਼ਾਰ ਰੁਪਏ ਅਤੇ ਸਰਟੀਫਿਕੇਟ ਮਿਲਣਗੇ। ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ ਵਿੱਚ ਕਵਰ ਹੋਣਗੇ। ਖੇਡ ਮੇਲੇ ਦੌਰਾਨ ਜੇਤੂਆਂ ਤੋਂ ਇਲਾਵਾ ਹੋਰਨਾਂ ਖਿਡਾਰੀਆਂ ਵਿੱਚੋਂ ਵੀ ਡੋਪ ਟੈਸਟ ਕੀਤੇ ਜਾਣਗੇ।

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ

ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ

ਸਾਡੇ ਨਾਲ ਜੁੜੋ :  Twitter Facebook youtube

SHARE