ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

0
199
Registry clerk caught taking bribe
Registry clerk caught taking bribe

 

ਚੰਡੀਗੜ, PUNJAB NEWS (Registry clerk caught taking bribe): ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜਿਲਾ ਸੰਗਰੂਰ ਦੀ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

 

ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ

 

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੁਲਜ਼ਮ ਉਸ ਕੋਲੋਂ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕਰ ਰਿਹਾ ਸੀ।

 

ਉਸ ਦੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕਥਿਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

 

ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

ਇਹ ਵੀ ਪੜ੍ਹੋ:  ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ : ਡਾ. ਇੰਦਰਬੀਰ ਨਿੱਜਰ

ਇਹ ਵੀ ਪੜ੍ਹੋ: ਪੰਜਾਬ ਨੇ 21000 ਕਰੋੜ ਰੁਪਏ ਦੇ ਨਿਵੇਸ਼ ਆਕਰਸ਼ਿਤ ਕੀਤੇ : ਅਨਮੋਲ ਗਗਨ ਮਾਨ

ਇਹ ਵੀ ਪੜ੍ਹੋ:  ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ

ਸਾਡੇ ਨਾਲ ਜੁੜੋ :  Twitter Facebook youtube

SHARE