Regular Recruitment After 25 Years ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

0
341
Regular Recruitment After 25 Years
Regular Recruitment After 25 Years
25 ਸਾਲਾਂ ਬਾਅਦ ਰੈਗੂਲਰ ਭਰਤੀ ਉੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੂਰੀ ਤਰਾਂ ਤਿਆਰ: ਪਰਗਟ ਸਿੰਘ
ਇੰਡੀਆ ਨਿਊਜ਼, ਚੰਡੀਗੜ:
Regular Recruitment After 25 Years ਆਪਣੇ ਵਾਅਦੇ ‘ਤੇ ਖਰਾ ਉਤਰਦਿਆਂ ਉਚੇਰੀ ਸਿੱਖਿਆ ਤੇ ਭਾਸਾ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਰਗਟ ਸਿੰਘ ਨੇ ਦੱਸਿਆ ਕਿ ਇਹ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ ਲਈ ਇੱਕ ਮਹੱਤਵਪੂਰਨ ਪਲ ਹੈ ਕਿਉਂਕਿ 1996 ਤੋਂ ਬਾਅਦ ਭਾਵ 25 ਸਾਲਾਂ ਦੇ ਲੰਬੇ ਅਰਸੇ ਤੋਂ ਬਾਅਦ ਰੈਗੂਲਰ ਨਿਯੁਕਤੀਆਂ ਕੀਤੀਆਂ ਗਈਆਂ ਹਨ।

19 ਅਕਤੂਬਰ ਨੂੰ ਕੀਤਾ ਸੀ ਵਾਅਦਾ (Regular Recruitment After 25 Years)

ਉਚੇਰੀ ਸਿੱਖਿਆ ਮੰਤਰੀ ਨੇ 19 ਅਕਤੂਬਰ ਨੂੰ ਸਰਕਾਰੀ ਕਾਲਜਾਂ ਵਿੱਚ ਟੀਚਿੰਗ ਕਾਡਰ ਦੀਆਂ 1091 ਅਤੇ ਲਾਇਬ੍ਰੇਰੀਅਨ ਦੀਆਂ 67 ਅਸਾਮੀਆਂ ਸਮੇਤ 1158 ਅਸਾਮੀਆਂ ‘ਤੇ 45 ਦਿਨਾਂ ਦੇ ਅੰਦਰ-ਅੰਦਰ ਭਰਤੀ ਕਰਨ ਦਾ ਵਾਅਦਾ ਕੀਤਾ ਸੀ। ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸਨ (ਮੈਗਸੀਪਾ) ਵਿਖੇ ਇਕ ਸਮਾਗਮ ਦੌਰਾਨ ਪਰਗਟ ਸਿੰਘ ਨੇ 125 ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਦਕਿ ਬਾਕੀ ਰਹਿੰਦੇ ਸਹਾਇਕ ਪ੍ਰੋਫੈਸਰਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।

ਅਧਿਕਾਰੀਆਂ ਨੂੰ ਵਧਾਈ ਦਿੱਤੀ (Regular Recruitment After 25 Years)

ਪਰਗਟ ਸਿੰਘ ਨੇ ਕਿਹਾ ਮੈਂ ਨਵ-ਨਿਯੁਕਤ ਅਧਿਆਪਕਾਂ ਨੂੰ ਸੁੱਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।” ਉਨਾਂ ਇਸ ਭਰਤੀ ਪ੍ਰਕਿਰਿਆ ਨੂੰ ਰਿਕਾਰਡ ਸਮੇਂ ਵਿੱਚ ਨੇਪਰੇ ਚਾੜਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਸਮੁੱਚੀ ਟੀਮ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਵਧਾਈ ਦਿੱਤੀ। ਉਹਨਾਂ ਅੱਗੇ ਕਿਹਾ ਕਿ ਇਹ ਪੂਰੀ ਭਰਤੀ ਯੂਜੀਸੀ ਦੇ ਦਿਸਾ-ਨਿਰਦੇਸਾਂ ਅਨੁਸਾਰ ਕੀਤੀ ਗਈ ਹੈ।

ਇਹ ਵੀ ਪੜ੍ਹੋ : New Variants of Corona in India 2 ਮਾਮਲੇ ਮਿਲੇ

Connect With Us:-  Twitter Facebook

SHARE