ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਸਮੇਂ ਤੋਂ ਰੁਕਿਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

0
176
Renovation and Revival of Yuva Bhavan, 75 Years of Independence, Shaheed-e-Azam Bhagat Singh Raj Yuva Award
Renovation and Revival of Yuva Bhavan, 75 Years of Independence, Shaheed-e-Azam Bhagat Singh Raj Yuva Award
  • ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ
  • ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਵੱਲੋਂ ਚੰਡੀਗੜ੍ਹ ਵਿਖੇ ਯੁਵਾ ਭਵਨ ਦੇ ਨਵੀਨੀਕਰਨ ਤੇ ਪੁਨਰ-ਸੁਰਜੀਤੀ ਦੇ ਨਿਰਦੇਸ਼

ਚੰਡੀਗੜ੍ਹ, PUNJAB NEWS: ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਹੋਣ ਦੇ ਸੁਭਾਗੇ ਮੌਕੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ ਬਣਾਉਣ, ਯੁਵਾ ਸ਼ਕਤੀ ਨੂੰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸਸ਼ਕਤੀਕਰਨ ਲਈ ਪਿਛਲੇ ਸਮੇਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਲਈ ਚੰਡੀਗੜ੍ਹ ਵਿਖੇ ਉਸਾਰੇ ਯੁਵਾ ਭਵਨ ਦਾ ਨਵੀਨੀਕਰਨ ਅਤੇ ਪੁਨਰ-ਸੁਰਜੀਤੀ ਕੀਤੀ ਜਾ ਰਹੀ ਹੈ।

 

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਅਤੇ ਨੌਜਵਾਨਾਂ ਨੂੰ ਸੂਬੇ ਦੀ ਅਗਵਾਈ ਲਈ ਤਿਆਰ ਕਰਨ ਲਈ ਨਿਰੰਤਰ ਕੋਸ਼ਿਸ਼ਾਂ

 

ਇਹ ਖੁਲਾਸਾ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੈਕਟਰ-42 ਸਥਿਤ ਯੁਵਕ ਸੇਵਾਵਾਂ ਦੇ ਡਾਇਰੈਕਟੋਰੇਟ ਯੁਵਾ ਭਵਨ ਵਿਖੇ ਕੀਤੀ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਅਤੇ ਨੌਜਵਾਨਾਂ ਨੂੰ ਸੂਬੇ ਦੀ ਅਗਵਾਈ ਲਈ ਤਿਆਰ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ ਜਿਸ ਦੇ ਸਿੱਟੇ ਵਜੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ। ਇਸ ਪੁਰਸਕਾਰ ਵਿੱਚ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਇਕ ਮੈਡਲ, ਇਕ ਸਕਰੋਲ, ਇਕ ਬਲੇਜ਼ਰ ਅਤੇ ਇਕ ਸਰਟੀਫਿਕੇਟ ਨਾਲ ਸਨਮਾਨਤ ਕੀਤਾ ਜਾਵੇਗਾ।

 

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ

 

ਮੀਤ ਹੇਅਰ ਨੇ ਕਿਹਾ ਕਿ ਸੂਬੇ ਦੇ ਹਰ ਜ਼ਿਲੇ ਦੇ ਦੋ ਨੌਜਵਾਨਾਂ ਜਿਨ੍ਹਾਂ ਦੀ ਉਮਰ 15 ਤੋਂ 35 ਸਾਲ ਦਰਮਿਆਨ ਹੋਵੇ, ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦਿੱਤਾ ਜਾਂਦਾ ਹੈ ਪਰ ਇਹ ਐਵਾਰਡ ਪਿਛਲੇ ਸਮੇਂ ਤੋਂ ਨਹੀਂ ਦਿੱਤਾ ਗਿਆ। ਪੰਜਾਬ ਸਰਕਾਰ ਨੌਜਵਾਨਾਂ ਨੂੰ ਵਿਸ਼ੇਸ਼ ਤਰਜੀਹ ਦਿੰਦੀ ਹੋਈ ਇਸ ਐਵਾਰਡ ਨੂੰ ਮੁੜ ਸ਼ੁਰੂ ਕਰਨ ਜਾ ਰਹੀ ਹੈ ਜਿਸ ਸਬੰਧੀ ਯੁਵਕ ਸੇਵਾਵਾਂ ਵਿਭਾਗ ਨੂੰ ਨਿਰਦੇਸ਼ ਦੇ ਦਿੱਤੇ ਗਏ ਗਨ।

 

Renovation and Revival of Yuva Bhavan, 75 Years of Independence, Shaheed-e-Azam Bhagat Singh Raj Yuva Award
Renovation and Revival of Yuva Bhavan, 75 Years of Independence, Shaheed-e-Azam Bhagat Singh Raj Yuva Award

 

 

ਯੁਵਕ ਭਲਾਈ ਗਤੀਵਿਧੀਆਂ, ਐਨ.ਸੀ.ਸੀ., ਐਨ.ਐਸ.ਐਸ., ਸਮਾਜਿਕ ਸੇਵਾਵਾਂ, ਸੱਭਿਆਚਾਰ ਗਤੀਵਿਧੀਆਂ, ਖੇਡਾਂ, ਟਰੈਕਿੰਗ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਸ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਵਿੱਚੋਂ ਉਨ੍ਹਾਂ ਦੀ ਮੈਰਿਟ ਅਨੁਸਾਰ ਚੋਣ ਕਰਕੇ ਇਹ ਐਵਾਰਡ ਦਿੱਤਾ ਜਾਵੇਗਾ।

 

ਚੰਡੀਗੜ੍ਹ ਵਿਖੇ ਯੁਵਾ ਭਵਨ ਇਮਾਰਤ ਦੇ ਨਵੀਨੀਕਰਨ ਅਤੇ ਪੁਨਰ ਸੁਰਜੀਤੀ ਲਈ ਵੀ ਆਖਿਆ

 

ਯੁਵਕ ਸੇਵਾਵਾਂ ਮੰਤਰੀ ਨੇ ਚੰਡੀਗੜ੍ਹ ਵਿਖੇ ਯੁਵਾ ਭਵਨ ਇਮਾਰਤ ਦੇ ਨਵੀਨੀਕਰਨ ਅਤੇ ਪੁਨਰ ਸੁਰਜੀਤੀ ਲਈ ਵੀ ਆਖਿਆ ਹੈ ਜਿਸ ਉਤੇ ਕਰੀਬ 3 ਕਰੋੜ ਰੁਪਏ ਖਰਚ ਆਉਣਗੇ। ਯੁਵਕਾਂ ਲਈ ‘ਸੈਂਟਰ ਆਫ ਐਕਸੀਲੈਂਸ’ ਵਜੋਂ ਬਣਾਏ ਜਾਣ ਵਾਲੇ ਇਸ ਯੁਵਾ ਭਵਨ ਦਾ ਉਦੇਸ਼ ਨੌਜਵਾਨਾਂ ਲਈ ਸਰਕਾਰ ਦੀਆਂ ਗਤੀਵਿਧੀਆਂ, ਪ੍ਰੋਗਰਾਮਾਂ ਨੂੰ ਵਧਾਉਣਾ ਹੈ। ਇਸ ਤੋਂ ਇਲਾਵਾ ਯੁਵਕ ਮੇਲੇ ਕਰਵਾਉਣ ਲਈ ਵੀ ਕਿਹਾ ਗਿਆ ਜਿਸ ਵਿੱਚ ਨੌਜਵਾਨ ਵੱਡੇ ਪੱਧਰ ਉੱਤੇ ਹਿੱਸਾ ਲੈਣਗੇ।

 

 

ਮੀਟਿੰਗ ਵਿੱਚ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਰਾਜੇਸ਼ ਧੀਮਾਨ, ਡਿਪਟੀ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ ਤੇ ਸਹਾਇਕ ਡਾਇਰੈਕਟਰ ਰੁਪਿੰਦਰ ਕੌਰ ਵੀ ਹਾਜ਼ਰ ਸਨ।

 

 

 

 

ਇਹ ਵੀ ਪੜ੍ਹੋ: ਪਹਿਲੀ ਵਾਰ ਇਕ ਸਤੰਬਰ ਤੋਂ 51 ਲੱਖ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ: ਮੁੱਖ ਮੰਤਰੀ

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਜ਼ਾਰੀ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਸਾਡੇ ਨਾਲ ਜੁੜੋ :  Twitter Facebook youtube

SHARE