50 ਹਜ਼ਾਰ ਬੂਟੇ ਅਤੇ 115 ਤ੍ਰਿਵੈਣੀਆਂ ਲਗਾਈਆਂ ਜਾਣਗੀਆਂ
ਦਿਨੇਸ਼ ਮੌਦਗਿਲ, Ludhiana News (Renovation of Budda Nala) : ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਵਿਧਾਨ ਸਭਾ ਵਿੱਚ ਚੱਲ ਰਹੇ ਸੈਸ਼ਨ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕੀਤਾ। ਜਿਨ੍ਹਾਂ ਲੁਧਿਆਣਾ ਦੇ ਬੁੱਢੇ ਨਾਲੇ ਦਾ ਨਵੀਨੀਕਰਣ, ਨਹਿਰ ਅਧਾਰਤ ਜਲ ਸਪਲਾਈ ਸਮੇਤ ਵੱਖ-ਵਖ ਸਕੀਮਾਂ ਲਈ 1100 ਕਰੋੜ ਰੁਪਏ ਦੀ ਰਾਸ਼ੀ ਦੀ ਤਜਵੀਜ਼ ਰੱਖੀ ਹੈ। ਵਿਧਾਨ ਸਭਾ ਸਪੀਕਰ ਵੱਲੋਂ ਬੁੱਢੇ ਨਾਲੇ ਦੇ ਨਵੀਨੀਕਰਨ ਸਬੰਧੀ ਇੱਕ ਨਿਗਰਾਨ ਕਮੇਟੀ ਦਾ ਵੀ ਗਠਨ ਕੀਤਾ ਜਾ ਰਿਹਾ ਹੈl
ਜੋ ਇਸ ਪ੍ਰੋਜੈਕਟ ਵਿੱਚ ਪਾਰਦਰਸ਼ਤਾ ਅਤੇ ਤੈਅ ਸਮੇਂ ਵਿੱਚ ਕੰਮ ਨੂੰ ਨੇਪਰੇ ਚਾੜ੍ਹਨਾਂ ਯਕੀਨੀ ਬਣਾਏਗੀ। ਵਿਧਾਇਕ ਭੋਲਾ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ’ ਨਾਂ ਦਾ ਇੱਕ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਵਿੱਚ 50 ਹਜ਼ਾਰ ਬੂਟੇ ਅਤੇ 115 ਤ੍ਰਿਵੈਣੀਆਂ ਲਗਾਈਆਂ ਜਾਣਗੀਆਂ।
ਇਹ ਵੀ ਪੜ੍ਹੋ: ਕਲ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ
ਸਾਡੇ ਨਾਲ ਜੁੜੋ : Twitter Facebook youtube