Republic Day Celebration ਰਾਸ਼ਟਰ ਨਿਰਮਾਣ ਵਿੱਚ ਪੰਜਾਬ ਦਾ ਯੋਗਦਾਨ ਬਹੁਤ ਮਹੱਤਵਪੂਰਨ : ਰਾਜਪਾਲ

0
357
Republic Day Celebration

Republic Day Celebration

ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੁਹਾਲੀ ਵਿਖੇ ਕੀਤਾ ਗਿਆ ਆਯੋਜਿਤ

ਇੰਡੀਆ ਨਿਊਜ਼, ਐਸਏਐਸ ਨਗਰ/ਚੰਡੀਗੜ:

Republic Day Celebration ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ -6 ਮੋਹਾਲੀ ਵਿਖੇ ਕਰਵਾਏ ਗਏ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਬਨਵਾਰੀਲਾਲ ਪੁਰੋਹਿਤ ਰਾਜਪਾਲ ਪੰਜਾਬ ਅਤੇ ਪ੍ਰਸਾਸਕ ਯੂਟੀ  ਚੰਡੀਗੜ ਨੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨਾਂ ਨੇ ਨਾਗਰਿਕਾਂ ਨੂੰ ਸੰਵਿਧਾਨ ਦੇ ਮੂਲ ਤੱਤਾਂ ਦੀ ਪ੍ਰਤੱਖ ਰੂਪ ਵਿੱਚ ਪਾਲਣਾ ਕਰਨ ਦੀ ਸਹੁੰ ਚੁੱਕਣ ਦਾ ਸੱਦਾ ਦਿੱਤਾ।  ਉਨਾਂ ਕਿਹਾ ਕਿ ਦੇਸ਼ ਸੰਵਿਧਾਨਕ ਕਦਰਾਂ ਕੀਮਤਾਂ ‘ਤੇ ਚੱਲ ਕੇ ਹੀ ਤਰੱਕੀ ਕਰ ਸਕਦਾ ਹੈ।

Republic Day Celebration ਪੰਜਾਬ ਦੇ ਬਹਾਦਰ ਪੁੱਤਰਾਂ ਨੇ ਦੇਸ ਦੀ ਰੱਖਿਆ ਕੀਤੀ

ਉਨਾਂ ਕਿਹਾ ਕਿ ਰਾਸਟਰ ਨਿਰਮਾਣ ਦੇ ਕਾਰਜ ਵਿੱਚ ਪੰਜਾਬ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਅਣਗਿਣਤ ਵਾਰ ਪੰਜਾਬ ਨੂੰ ਹਮਲਾਵਰਾਂ ਨੇ ਠੇਸ ਪਹੁੰਚਾਈ ਪਰ ਹਰ ਵਾਰ ਪੰਜਾਬ ਦੇ ਬਹਾਦਰ ਪੁੱਤਰਾਂ ਨੇ ਦੇਸ ਦੀ ਰੱਖਿਆ ਕੀਤੀ।  ਇਸੇ ਲਈ ਪੂਰਾ ਦੇਸ਼ ਪੰਜਾਬ ਦਾ ਲੋਹਾ ਮੰਨਦਾ ਹੈ।  ਉਨਾਂ ਅੱਗੇ ਕਿਹਾ ਕਿ ਪੰਜਾਬ ਸ੍ਰੀ ਗੁਰੂ ਨਾਨਕ ਦੇਵ ਜੀ, ਗੁਰੂ ਗੋਬਿੰਦ ਸਿੰਘ ਜੀ ਦੀ ਧਰਤੀ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ।  ਇਹ ਲਾਲਾ ਲਾਜਪਤ ਰਾਏ, ਸਰਦਾਰ ਭਗਤ ਸਿੰਘ ਅਤੇ ਸੁਖਦੇਵ ਵਰਗੇ ਸੂਰਬੀਰਾਂ ਦੀ ਧਰਤੀ ਹੈ। ਇਸ ਲਈ ਸੰਵਿਧਾਨ ਪ੍ਰਤੀ ਸਾਡੀ ਜਿੰਮੇਵਾਰੀ ਵੱਧ ਜਾਂਦੀ ਹੈ ਕਿਉਂਕਿ ਸਾਡੀ ਕੋਈ ਵੀ ਕਾਰਵਾਈ ਇਨਾਂ ਮਹਾਨ ਸਖਸ਼ੀਅਤਾਂ ਦਾ ਅਪਮਾਨ ਨਾ ਕਰੇ।

Republic Day Celebration ਆਧੁਨਿਕ ਭਾਰਤ ਦਾ ਸੁਪਨਾ ਪੂਰਾ ਕਰਨ ਦੀ ਲੋੜ

ਰਾਜਪਾਲ ਨੇ ਕਿਹਾ ਕਿ ਦੇਸ਼ ਇਸ ਸਮੇਂ ਆਜ਼ਾਦੀ ਦੀ 75ਵੀਂ ਵਰੇਗੰਢ ਮਨਾ ਰਿਹਾ ਹੈ। ਆਧੁਨਿਕ ਭਾਰਤ ਦਾ ਜੋ ਸੁਪਨਾ ਸਾਡੇ ਸੁਤੰਤਰਤਾ ਸੈਨਾਨੀਆਂ ਨੇ ਦੇਖਿਆ ਸੀ, ਉਸ ਨੂੰ ਪੂਰਾ ਕਰਨ ਲਈ ਸਾਨੂੰ ਨਵੀਂ ਊਰਜਾ ਨਾਲ ਲਾਮਬੰਦ ਹੋਣਾ ਪਵੇਗਾ।  ਉਨਾਂ ਕਿਹਾ ਕਿ ਆਜ਼ਾਦੀ ਦੇ 75ਵੇਂ ਵਰੇ ਵਿੱਚ ਆਇਆ ਇਹ ਗਣਤੰਤਰ ਦਿਵਸ ਸਾਡੇ ਲਈ ਨਵੇਂ ਸੰਕਲਪਾਂ ਦਾ ਮੌਕਾ ਲੈ ਕੇ ਆਇਆ ਹੈ। ਪੁਰੋਹਿਤ ਨੇ ਕਿਹਾ ਕਿ 2047 ‘ਚ ਜਦੋਂ ਦੇਸ ਆਪਣੀ ਆਜਾਦੀ ਦੇ 100 ਸਾਲ ਦਾ ਜਸ਼ਨ ਮਨਾਏਗਾ, ਤਦ ਇਹ ਕਿਸ ਉਚਾਈ ‘ਤੇ ਹੋਵੇਗਾ, ਇਹ ਸਾਡੀ ਅੱਜ ਦੀ ਮਿਹਨਤ ਅਤੇ ਸਾਡੇ ਅੱਜ ਦੇ ਫੈਸਲੇ ਤੈਅ ਕਰਨਗੇ।

 

ਇਹ ਵੀ ਪੜ੍ਹੋ : Polstrat-NewsX Pre-Poll Survey 2 Punjab ਪੰਜਾਬ ਵਿੱਚ ਕਿਸ ਪਾਰਟੀ ਦੀ ਬਣੇਗੀ ਸਰਕਾਰ?

ਇਹ ਵੀ ਪੜ੍ਹੋ : Polstrat-NewsX Pre-Poll Survey 2 of Goa ਗੋਆ ‘ਚ ਵਿਧਾਨ ਸਭਾ ਚੋਣਾਂ ਕੌਣ ਜਿੱਤ ਰਿਹਾ ਹੈ?

ਇਹ ਵੀ ਪੜ੍ਹੋ : Polstrat-NewsX Pre-Poll Survey From UP ਯੂਪੀ ਵਿੱਚ ਫਿਰ ਬਣ ਸਕਦੀ ਹੈ ਭਾਜਪਾ ਦੀ ਸਰਕਾਰ

ਇਹ ਵੀ ਪੜ੍ਹੋ : Polstrat-NewsX Pre-Poll Survey Results from Punjab and Goa ਪੰਜਾਬ ਅਤੇ ਗੋਆ ਤੋਂ ਪ੍ਰੀ-ਪੋਲ ਸਰਵੇਖਣ ਨਤੀਜੇ

Connect With Us : Twitter Facebook

SHARE