Respect to the scholar of Gurmat Sangeet ਪ੍ਰੋ: ਕਰਤਾਰ ਸਿੰਘ ਨੂੰ ਪਦਮ ਸ੍ਰੀ ਪੁਰਸਕਾਰ ਸੌਂਪਿਆ

0
265
Respect to the scholar of Gurmat Sangeet

Respect to the scholar of Gurmat Sangeet

ਇੰਡੀਆ ਨਿਊਜ਼, ਲੁਧਿਆਣਾਃ 

Respect to the scholar of Gurmat Sangeet ਗੁਰਮਤਿ ਸੰਗੀਤ ਮਾਰਤੰਡ ਪ੍ਰੋ: ਕਰਤਾਰ ਸਿੰਘ, ਜੋ ਡੀਐਮਸੀ ਹੀਰੋ ਹਾਰਟ ਲੁਧਿਆਣਾ ਦੇ ਆਈਸੀਯੂ ‘ਚ ਜ਼ੇਰੇ ਇਲਾਜ਼ ਹਨ, ਨੂੰ ਭਾਰਤ ਦੇ ਰਾਸ਼ਟਰਪਤੀ ਦੀ ਤਰਫੋਂ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਹਸਪਤਾਲ ਪੁੱਜ ਕੇ ਪਦਮ ਸ਼੍ਰੀ ਪੁਰਸਕਾਰ ਸਪੁਰਦ ਕੀਤਾ। ਪ੍ਰੋਫੈਸਰ ਕਰਤਾਰ ਸਿੰਘ ਨੂੰ ਕਲਾ ਦੇ ਖੇਤਰ ਵਿੱਚ ਉਨ੍ਹਾ ਦੇ ਵਡਮੁੱਲੇ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ।

ਸਮਾਗਮ ਵਿੱਚ ਸ਼ਾਮਲ ਨਹੀਂ ਸਨ ਹੋ ਸਕੇ (Respect to the scholar of Gurmat Sangeet)

ਸਿਹਤ ਸਮੱਸਿਆ ਦੇ ਚੱਲਦੇ ਉਹ ਰਾਸ਼ਟਰਪਤੀ ਭਵਨ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਸਨ ਹੋ ਸਕੇ। ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨੂੰ ਪਦਮ ਸ੍ਰੀ ਸਨਮਾਨ ਸਪੁਰਦ ਕੀਤਾ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਜਿਨ੍ਹਾਂ ਵਿੱਚ ਬੇਟੀਆਂ ਮਨਜੀਤ ਕੌਰ ਤੇ ਸੁਖਬੀਰ ਕੌਰ, ਪੁੱਤਰ ਅਮਰਜੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ, ਨੂੰਹ ਅਮਰਜੀਤ ਕੌਰ ਤੇ ਪੋਤੇ-ਪੋਤੀਆਂ ਤੇ ਉਨ੍ਹਾਂ ਦੇ ਸੰਗੀਤ ਸ਼ਾਗਿਰਦ ਰਵਿੰਦਰ ਰੰਗੂਵਾਲ ਵੀ ਮੌਜੂਦ ਸਨ।

ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ (Respect to the scholar of Gurmat Sangeet)

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਨਮਾਨ ਲਈ ਪ੍ਰੋ: ਕਰਤਾਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰੋ: ਕਰਤਾਰ ਸਿੰਘ ਨੂੰ ਉਨ੍ਹਾਂ ਦੇ ਗੁਰਬਾਣੀ ਸੰਗੀਤ ਬਾਰੇ ਸਿਧਾਂਤਕ ਪੁਸਤਕਾਂ ਲਿਖਣ, ਗੁਰਬਾਣੀ ਦਾ ਰਾਗਾਂ ਮੁਤਾਬਕ ਗਾਇਨ ਅਤੇ ਸਿਖਲਾਈ ਦੇ ਖੇਤਰ ਵਿੱਚ ਬਹੁਤ ਵੱਜਾ ਯੋਗਦਾਨ ਹੈ। ਭਾਵੇਂ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਪਹਿਲਾਂ ਵੀ ਵੱਖ-ਵੱਖ ਉੱਚ ਪੱਧਰੀ ਸਨਮਾਨਾਂ ਨਾਲ ਨਵਾਜਿਆ ਗਿਆ ਹੈ,ਪਰ ਪਦਮ ਸ਼੍ਰੀ ਸਨਮਾਨ ਸਰਵੋਤਮ ਹੈ।
ਪ੍ਰੋਃ ਕਰਤਾਰ ਸਿੰਘ 13 ਸਾਲ ਦੀ ਉਮਰ ਤੋਂ ਸੰਗੀਤ ਅਭਿਆਸ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪ੍ਰਸਿੱਧ ਸ਼ਾਸਤਰੀ ਸੰਗੀਤ ਦੇ ਰੂਪ ‘ਤੰਤੀ ਸਾਜ਼’ ਵਿੱਚ ਮੁਹਾਰਤ ਹਾਸਲ ਹੈ।

ਇਹ ਵੀ ਪੜ੍ਹੋ : ਨੱਕ-ਮੂੰਹ ਰਾਹੀਂ ਸਰੀਰ ‘ਚ ਦਾਖਲ ਹੁੰਦਾ ਹੈ ਕੋਰੋਨਾ, ਆਯੂਸ਼ ਨੇ ਦੱਸਿਆ ਰੋਕਣ ਦੇ ਉਪਾਅ

ਇਹ ਵੀ ਪੜ੍ਹੋ : Effects Of Pandemic ਮਹਾਮਾਰੀ ਤੋਂ ਬਾਅਦ ਮਾਂ ਬਣਨ ਦੇ ਫੈਸਲੇ ਨੂੰ ਔਰਤਾਂ ਜੋ ਢਿੱਲ ਕਰ ਰਹੀਆਂ ਹਨ

Connect With Us : Twitter Facebook

SHARE