ਪ੍ਰਮੁੱਖ ਸਕੱਤਰ ਵੱਲੋਂ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ

0
145
Review of paddy procurement
Review of paddy procurement
ਇੰਡੀਆ ਨਿਊਜ਼, ਚੰਡੀਗੜ੍ਹ (Review of paddy procurement): ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਚਾਲੂ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸਰਕਾਰ ਨੇ ਪੁਖਤਾ ਇੰਤਜ਼ਾਮ ਕੀਤੇ

ਪ੍ਰਮੁੱਖ ਸਕੱਤਰ ਨੇ ਅੱਜ ਮਲੇਰਕੋਟਲਾ, ਧੂਰੀ ਤੇ ਰਾਜਪੁਰਾ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੁਚਾਰੂ ਢੰਗ ਨਾਲ ਝੋਨੇ ਦਾ ਇਕ-ਇਕ ਦਾਣਾ ਖਰੀਦੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦਾਣਾ ਮੰਡੀਆਂ ਤੋਂ ਫਸਲ ਨੂੰ ਬਿਨਾਂ ਕਿਸੇ ਦਿੱਕਤ ਤੋਂ ਚੁੱਕਣ ਲਈ ਪੁਖਤਾ ਇੰਤਜ਼ਾਮ ਕੀਤੇ ਹਨ। ਭੰਡਾਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਵੇਚਣ ਲਈ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਪ੍ਰਕਿਰਿਆ ਜਲਦ ਪੂਰੀ ਹੋਵੇਗੀ

ਪ੍ਰਮੁੱਖ ਸਕੱਤਰ ਨੇ ਕਿਹਾ ਕਿ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਸਮੁੱਚੀ ਪ੍ਰਕਿਰਿਆ ਨੂੰ ਇਕ ਹਫ਼ਤੇ ਵਿਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 31 ਅਕਤੂਬਰ ਤੱਕ 118.83 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 116.12 ਲੱਖ ਮੀਟਰਕ ਟਨ ਫਸਲ ਖਰੀਦੀ ਜਾ ਚੁੱਕੀ ਹੈ ਅਤੇ ਇਸ ਵਿੱਚੋਂ 93.54 ਲੱਖ ਮੀਟਰਕ ਟਨ ਫਸਲ ਨੂੰ ਮੰਡੀਆਂ ਵਿੱਚੋਂ ਚੁੱਕਿਆ ਵੀ ਜਾ ਚੁੱਕਾ ਹੈ।  ਭੰਡਾਰੀ ਨੇ ਕਿਹਾ ਕਿ ਹੁਣ ਤੱਕ ਫਸਲ ਵੇਚ ਚੁੱਕੇ ਕਿਸਾਨਾਂ ਦੇ ਖਾਤਿਆਂ ਵਿਚ 20,085 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
SHARE