RICE MILING POLICY ਪਾਰਦਰਸ਼ੀ ਰਾਈਸ ਮਿਲਿੰਗ ਨੀਤੀ ਉਲੀਕੀ ਜਾਵੇਗੀ

0
252
RICE MILING POLICY
RICE MILING POLICY

RICE MILING POLICY

  • ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਰਾਈਸ ਮਿਲਰਜ਼ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ
ਇੰਡੀਆ ਨਿਊਜ਼, ਚੰਡੀਗੜ੍ਹ
RICE MILING POLICY ਇਕ ਪਾਰਦਰਸ਼ੀ ਰਾਈਸ ਮਿਲਿੰਗ ਨੀਤੀ ਉਲੀਕੀ ਜਾਣਾ ਯਕੀਨੀ ਬਣਾਉਣ ਲਈ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਨੇ ਅੱਜ ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਉਹਨਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।
RICE MILING POLICY
RICE MILING POLICY
ਭ੍ਰਿਸ਼ਟਾਚਾਰ ਤੋਂ ਮੁਕਤ ਨੀਤੀ ਸਾਹਮਣੇ ਲਿਆਂਦੇ ਜਾਣ ਦੀ ਮੰਗ ਤੋਂ ਇਲਾਵਾ ਪੰਜਾਬ ਅਤੇ ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਦੀ ਅਗਵਾਈ ਵਿੱਚ ਪ੍ਰਤੀਨਿਧੀਆਂ ਨੇ ਝੋਨੇ, ਜਿਸ ਨੂੰ ਕਿ ਕਸਟਮ ਮਿਲਿੰਗ ਲਈ ਰਾਈਸ ਮਿਲਾਂ ਵਿਖੇ ਭੰਡਾਰਨ ਕਰਕੇ ਰੱਖਿਆ ਜਾਂਦਾ ਹੈ, ਦੀ ਚੋਰੀ ਰੋਕਣ ਦੀ ਵਕਾਲਤ ਕੀਤੀ ਕਿਉਂਕਿ ਇਸ ਨਾਲ ਸੂਬੇ ਦੇ ਖਜਾਨੇ ਨੂੰ ਕਾਫ਼ੀ ਨੁਕਸਾਨ ਪਹੁੰਚਦਾ ਹੈ।

ਝੋਨੇ ਦੀ ਇਕਸਾਰ ਵੰਡ ਕੀਤੀ ਜਾਵੇ RICE MILING POLICY

ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਨੇ ਇਹ ਵੀ ਮੰਗ ਕੀਤੀ ਕਿ ਮਿਲਰਜ਼ ਦਰਮਿਆਨ ਝੋਨੇ ਦੀ ਇਕਸਾਰ ਵੰਡ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਅਲਾਟਮੈਂਟ ਕਮੇਟੀਆਂ ਵਿੱਚ ਰਾਈਸ ਮਿਲਰਜ਼ ਨੂੰ ਸਥਾਨ ਦਿੱਤਾ ਜਾਵੇ।
RICE MILING POLICY
RICE MILING POLICY
ਮੰਤਰੀ ਨੇ ਰਾਈਸ ਮਿਲਿੰਗ ਖੇਤਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਰਾਈਸ ਮਿਲਰਜ਼ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਕ ਸੁਚੱਜੀ ਨੀਤੀ ਸਾਹਮਣੇ ਲਿਆਂਦੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਪਾਰਦਰਸ਼ਤਾ ਉਹਨਾਂ ਦੇ ਕੰਮਕਾਜ ਦਾ ਮੁੱਖ ਹਿੱਸਾ ਹੋਵੇਗੀ ਅਤੇ ਹੁਣ ਰਾਈਸ ਮਿਲਰਜ਼ ਦੇ ਹਿੱਤ ਸੁਰੱਖਿਅਤ ਹੱਥਾਂ ਵਿੱਚ ਹਨ।
ਰਾਈਸ ਮਿਲਰਜ਼ ਦੇ ਵਫ਼ਦ ਨੇ ਇਸ ਮੌਕੇ ਮੰਤਰੀ ਦਾ ਅਹੁਦਾ ਸੰਭਾਲਣ ਲਈ ਲਾਲ ਚੰਦ ਕਟਾਰੂਚੱਕ ਨੂੰ ਮੁਬਾਰਕਬਾਦ ਵੀ ਦਿੱਤੀ।
ਇਸ ਮੌਕੇ ਰਾਜਪੁਰਾ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਰਾਜੇਸ਼ ਟਿਨੀ ਤੋਂ ਇਲਾਵਾ ਲੁਧਿਆਣਾ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਸੰਗਰੂਰ, ਬਠਿੰਡਾ, ਮਾਨਸਾ, ਰੋਪੜ, ਫਤਿਹਗੜ੍ਹ ਸਾਹਿਬ ਅਤੇ ਗੁਰਦਾਸਪੁਰ ਤੋਂ ਵੀ ਐਸੋਸੀਏਸ਼ਨ ਦੇ ਪ੍ਰਤੀਨਿਧੀ ਹਾਜ਼ਰ ਸਨ। RICE MILING POLICY
SHARE