ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਪਰਤ ਰਹੇ 3 ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ

0
78
Road Accident In Punjab

Road Accident In Punjab : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਕੋਲ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 3 ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੇ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਕਰਕੇ ਵਾਪਸ ਆਪਣੇ ਪਿੰਡ ਆ ਰਹੇ ਸਨ ਕਿ ਅਚਾਨਕ ਟਿੱਪਰ ਨਾਲ ਹੋਏ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮਰਨ ਵਾਲੇ ਨੌਜਵਾਨਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਤਰਸੇਮ ਲਾਲ (17), ਮਨੀ ਸਿੰਘ (20) ਪੁੱਤਰ ਜਸਬੀਰ ਸਿੰਘ, ਅਰਸ਼ਦੀਪ ਸਿੰਘ ਪੁੱਤਰ ਸੋਨੂੰ ਠੇਕੇਦਾਰ ਵਾਸੀ ਪਿੰਡ ਫਤਿਹਾਬਾਦ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਅਰੁਣ ਸ਼ਰਮਾ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ। ਇਸ ਘਟਨਾ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਥਾਣਾ ਫਤਿਹਾਬਾਦ ਦੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Also Read : ਲੁਧਿਆਣਾ ‘ਚ ਗੈਸ ਲੀਕ ਹੋਣ ਕਾਰਨ 9 ਲੋਕਾਂ ਦੀ ਮੌਤ ਹੋ ਗਈ

Also Read : ਫੌਜ ਨੇ ਗੁਰਦੁਆਰਾ ਹੇਮਕੁੰਟ ਸਾਹਿਬ ਅਤੇ ਲਕਸ਼ਮਣ ਲੋਕਪਾਲ ਤੱਕ ਪਹੁੰਚਣ ਲਈ ਨਵਾਂ ਰਸਤਾ ਤਿਆਰ ਕੀਤਾ

Also Read : ਸੀਐਮ ਮਾਨ ਅੱਠਵੀਂ ਜਮਾਤ ਦੇ ਤਿੰਨ ਟਾਪਰਾਂ ਨੂੰ 51-51 ਹਜ਼ਾਰ ਰੁਪਏ ਦਾ ਇਨਾਮ ਦੇਣਗੇ

Connect With Us : Twitter Facebook

SHARE