Road Without Compensation : ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ: ਐਨ ਕੇ ਸ਼ਰਮਾ

0
16

Road Without Compensation

India News (ਇੰਡੀਆ ਨਿਊਜ਼), ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਭਾਜਪਾ ਦੇ ਆਗੂ ਪ੍ਰਨੀਤ ਕੌਰ ਤੇ ਆਰੋਪ ਲੱਗਾਇਆ ਹੈ। ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਪਟਿਆਲਾ ਵਿਚ ਬਣਨ ਵਾਲੇ ਉੱਤਰੀ ਬਾਈਪਾਸ ਲਈ ਕਿਸਾਨਾਂ ਨੂੰ ਐਕਵਾਇਰ ਕੀਤੀ ਜ਼ਮੀਨਾਂ ਦਾ ਮੁਆਵਜ਼ਾ ਦਿੱਤੇ ਬਗੈਰ ਸੜਕ ਦਾ ਟੈਂਡਰ ਲਗਵਾ ਦਿੱਤਾ ਗਿਆ ਹੈ। ਭਾਜਪਾ ਦੇ ਆਗੂ ਪ੍ਰਨੀਤ ਕੌਰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਹਨ। ਐਨ ਕੇ ਸ਼ਰਮਾ ਨੇ ਕਿਹਾ ਕਿ ਜੇਕਰ ਪ੍ਰਨੀਤ ਕੌਰ ਕਿਸਾਨਾਂ ਪ੍ਰਤੀ ਸੁਹਿਰਦ ਹਨ ਤਾਂ ਉਹਨਾਂ ਨੂੰ ਤੁਰੰਤ 2.88 ਕਰੋੜ ਰੁਪਏ ਪ੍ਰਤੀ ਏਕੜ ਦੀ ਦਰ ਤੋਂ ਕੇਂਦਰ ਸਰਕਾਰ ਤੋਂ ਮੁਆਵਜ਼ਾ ਦੁਆਉਣ।

Road Without Compensation:ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਤਿੰਨ ਸਾਲ ਤੋਂ ਕਿਸਾਨਾਂ ਨੂੰ ਜ਼ਮੀਨ ਦੇ ਮੁਆਵਜ਼ੇ ਦੀ ਫੁੱਟੀ ਕੌਡੀ ਵੀ ਨਹੀਂ ਮਿਲੀ। ਪਰ ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗਾਂ ਕਰ ਕੇ ਸੜਕ ਦੇ 764 ਕਰੋੜ ਰੁਪਏ ਦਾ ਟੈਂਡਰ ਲਗਵਾ ਦਿੱਤਾ ਹੈ। ਟੈਂਡਰ ਖੁੱਲ੍ਹ ਵੀ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਟੈਂਡਰ ਖੁੱਲ੍ਹ ਗਿਆ ਤਾਂ ਸੁਭਾਵਕ ਹੈ ਕਿ ਸੜਕ ਬਣਾਉਣ ਲਈ ਜ਼ਿੰਮੇਵਾਰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ ਐਚ ਏ ਆਈ) ਹੁਣ ਜ਼ਮੀਨਾਂ ਦਾ ਕਬਜ਼ਾ ਲੈਣਾ ਸ਼ੁਰੂ ਕਰ ਦੇਵੇਗੀ।

ਦੇਸ਼ ਵਿਚ ਪਹਿਲੀ ਅਜਿਹੀ ਉਦਾਹਰਣ

ਉਹਨਾਂ ਕਿਹਾ ਕਿ ਇਹ ਦੇਸ਼ ਵਿਚ ਪਹਿਲੀ ਅਜਿਹੀ ਉਦਾਹਰਣ ਹੋਵੇਗੀ ਜਦੋਂ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਕਿਸੇ ਸੜਕ ਵਾਸਤੇ ਗੈਰ ਕਾਨੂੰਨੀ ਢੰਗ ਨਾਲ ਕਿਸਾਨਾਂ ਦੀ ਜ਼ਮੀਨ ਦਾ ਕਬਜ਼ਾ ਲਿਆ ਜਾਵੇ। ਉਹਨਾਂ ਕਿਹਾ ਕਿ ਬੇਸ਼ੱਕ ਪ੍ਰਨੀਤ ਕੌਰ ਦਾਅਵੇ ਕਰ ਰਹੇ ਹਨ ਕਿ ਉਹਨਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗਾਂ ਕਰਵਾਈਆਂ। ਪਰ ਸ਼ਾਇਦ ਉਹ ਭੁੱਲ ਰਹੇ ਹਨ ਕਿ ਉਹਨਾਂ ਖੁਦ ਦਾਅਵਾ ਕੀਤਾ ਸੀ ਕਿ ਜ਼ਮੀਨਾਂ ਦਾ ਸਾਰਾ ਮੁਆਵਜ਼ਾ ਕੇਂਦਰ ਸਰਕਾਰ ਦੇਵੇਗੀ। ਜਦੋਂ ਕਿ ਕੇਂਦਰ ਸਰਕਾਰ ਇਹ ਮੁਆਵਜ਼ਾ ਦੇਣ ਤੋਂ ਭੱਜ ਗਈ। ਸਾਰੀ ਜ਼ਿੰਮੇਵਾਰੀ ਸੂਬੇ ਦੀ ਭਗਵੰਤ ਮਾਨ ਸਰਕਾਰ ’ਤੇ ਸੁੱਟ ਕੇ ਦਾਅਵਾ ਕਰ ਦਿੱਤਾ ਕਿ ਨਿਯਮਾਂ ਮੁਤਾਬਕ ਅੱਧਾ ਮੁਆਵਜ਼ਾ ਸੂਬਾ ਸਰਕਾਰ ਨੇ ਦੇਣਾ ਹੈ।

24 ਪਿੰਡਾਂ ਦੇ ਲੋਕਾਂ ਨੂੰ ਗੁੰਮਰਾਹ ਕਰਨਾ

ਉਹਨਾਂ ਨੇ ਪ੍ਰਨੀਤ ਕੌਰ ਨੂੰ ਸਵਾਲ ਕੀਤਾ ਕਿ ਕੇਂਦਰ ਸਰਕਾਰ ਲਈ 250-300 ਕਰੋੜ ਰੁਪਏ ਦੇਣਾ ਕਿੰਨਾ ਕੁ ਵੱਡਾ ਸਵਾਲ ਹੈ ? ਕਹਿਣ ਦੇ ਬਾਵਜੂਦ ਕੇਂਦਰ ਸਰਕਾਰ ਸਾਰਾ ਮੁਆਵਜ਼ਾ ਦੇਣ ਤੋਂ ਕਿਉਂ ਇਨਕਾਰੀ ਹੈ ? ਐਨ ਕੇ ਸ਼ਰਮਾ ਨੇ ਕਿਹਾ ਕਿ ਆਪਣਾ ਸਮਰਥਕਾਂ ਦਾ ਸ਼ਹਿਰ ਵਿਚ ਇਕੱਠ ਸੱਦ ਕੇ ਪ੍ਰਨੀਤ ਕੌਰ 24 ਪਿੰਡਾਂ ਦੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ 24 ਪਿੰਡਾਂ ਦੇ ਲੋਕਾਂ ਨੇ ਖੁਦ ਐਲਾਨ ਕੀਤਾ ਹੈ ਕਿ ਉਹ ਭਾਜਪਾ ਤੇ ਆਪ ਉਮੀਦਵਾਰ ਦਾ ਪਿੰਡ ਆਉਣ ’ਤੇ ਵਿਰੋਧ ਕਰਨਗੇ। ਉਹਨਾਂ ਕਿਹਾ ਕਿ ਜੋ ਇਕੱਠ ਅੱਜ ਪ੍ਰਨੀਤ ਕੌਰ ਨੇ ਸੱਦਿਆ, ਉਹ ਸ਼ਹਿਰ ਦੇ ਇਕ ਪੈਟਰੋਲ ਪੰਪ ’ਤੇ ਸੱਦਿਆ ਗਿਆ ਸੀ ਜਦੋਂ ਕਿ ਪ੍ਰਨੀਤ ਕੌਰ ਖੁਦ ਇਹਨਾਂ 24 ਪਿੰਡਾਂ ਵਿਚ ਨਹੀਂ ਗਏ।

ਪ੍ਰਨੀਤ ਕੌਰ ਨੇ ਮਸਲਾ ਸੰਸਦ ਵਿਚ ਨਹੀਂ ਚੁੱਕਿਆ

ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਪ੍ਰਨੀਤ ਕੌਰ ਨੇ ਇਕ ਵਾਰ ਵੀ ਇਹ ਮਸਲਾ ਸੰਸਦ ਵਿਚ ਨਹੀਂ ਚੁੱਕਿਆ। ਸਿਰਫ ਮੀਟਿੰਗਾਂ ਦਾ ਡਰਾਮਾ ਕਰ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਯਤਨ ਜ਼ਰੂਰ ਕੀਤਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੋਵੇਂ ਕਿਸਾਨਾਂ ਦੇ ਗੁਨਾਹਗਾਰ ਹਨ ਅਤੇ ਜੇਕਰ ਉਹਨਾਂ ਨੇ ਬਿਨਾਂ ਮੁਆਵਜ਼ਾ ਦਿੱਤੇ ਕਿਸਾਨਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਗੈਰ ਕਾਨੂੰਨੀ ਕੋਸ਼ਿਸ਼ ਕੀਤੀ ਤਾਂ ਉਹ ਕਿਸਾਨਾਂ ਨਾਲ ਰਲ ਕੇ ਖੁਦ ਇਸਦਾ ਡਟਵਾਂ ਵਿਰੋਧ ਕਰਨਗੇ। Road Without Compensation

ਇਹ ਵੀ ਪੜ੍ਹੋ :Checking Of Fertilizer Shops : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ

 

SHARE