ਪੰਜਾਬ ‘ਚ ਰੋਡਵੇਜ਼ ਦੀ ਹੜਤਾਲ ਮੁਲਤਵੀ

0
119
Roadways strike postponed in Punjab:

Roadways strike postponed in Punjab: ਪੰਜਾਬ ‘ਚ ਰੋਡਵੇਜ਼ ਮੁਲਾਜ਼ਮਾਂ ਨੇ ਹੜਤਾਲ ਵਾਪਸ ਲੈ ਲਈ ਹੈ। ਕੱਲ੍ਹ 15 ਅਗਸਤ ਨੂੰ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦਾ ਘਿਰਾਓ ਨਹੀਂ ਹੋਵੇਗਾ। ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਦਾ ਭਰੋਸਾ ਮਿਲਣ ਤੋਂ ਬਾਅਦ ਹੜਤਾਲ ਖਤਮ ਕਰ ਦਿੱਤੀ ਗਈ ਹੈ।

ਪੰਜਾਬ ਰੋਡਵੇਜ਼-ਪਨਬੱਸ ਕੰਟਰੈਕਟ ਇੰਪਲਾਈਜ਼ ਯੂਨੀਅਨ ਨੇ ਐਲਾਨ ਕੀਤਾ ਸੀ ਕਿ 15 ਅਗਸਤ ਨੂੰ ਜਦੋਂ ਪੂਰੇ ਭਾਰਤ ਵਿੱਚ ਆਜ਼ਾਦੀ ਦਿਵਸ ਮਨਾਇਆ ਜਾਵੇਗਾ ਤਾਂ ਕੱਚੇ ਕਾਮੇ ਗੁਲਾਮੀ ਦਿਵਸ ਮਨਾਉਣ ਲਈ ਹੜਤਾਲ ਕਰਨਗੇ। ਇਸ ਦੇ ਨਾਲ ਹੀ ਯੂਨੀਅਨ ਨੇ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ ਸੀ।

SHARE