ਸਾਧੂ ਸਿੰਘ ਧਰਮਸੋਤ ਦੀ ਮੁਸ਼ਕਿਲ ਵਧੀ, ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਘੁਟਾਲੇ ਦਾ ਚਲਾਨ ਮੋਹਾਲੀ ਦੀ ਅਦਾਲਤ ਚ ਪੇਸ਼

0
174
Sadhu Singh Dharamsot's difficulty increased, Forest scam challan presented by Vigilance Bureau, In the Sessions Court for regular hearing
Sadhu Singh Dharamsot's difficulty increased, Forest scam challan presented by Vigilance Bureau, In the Sessions Court for regular hearing
  • ਕੇਸ ਦੀ ਸੁਣਵਾਈ ਲਈ ਅਗਲੀ ਪੇਸ਼ੀ 8 ਅਗਸਤ ਨੂੰ ਨਿਸਚਿਤ
  • ਰੈਗੂਲਰ ਸੁਣਵਾਈ ਲਈ ਸ਼ੈਸ਼ਨ ਕੋਰਟ ਵਿੱਚ ਭੇਜ ਦਿੱਤਾ

ਚੰਡੀਗੜ, PUNJAB NEWS: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਮਿੱਥੇ ਸਮੇਂ ਅੰਦਰ ਚਲਾਨ ਪੇਸ਼ ਕਰ ਦਿੱਤਾ ਹੈ ਜਿਸ ਨੂੰ ਰੈਗੂਲਰ ਸੁਣਵਾਈ ਲਈ ਸ਼ੈਸ਼ਨ ਕੋਰਟ ਵਿੱਚ ਭੇਜ ਦਿੱਤਾ ਗਿਆ ਹੈ।

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਓਰੋ ਵੱਲੋਂ ਪਹਿਲਾਂ ਹੀ ਮੁਕੱਦਮਾ ਨੰ. 7, ਮਿਤੀ 6-7-2022 ਨੂੰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਜਿਲਾ ਜੰਗਲਾਤ ਅਫਸਰ ਗੁਰਮਨਪ੍ਰੀਤ ਸਿੰਘ ਅਤੇ ਇੱਕ ਪ੍ਰੈਸ ਰਿਪੋਰਟਰ ਕਮਲਪ੍ਰੀਤ ਸਿੰਘ ਉਰਫ ਕਮਲ, ਤੱਤਕਾਲੀ ਮੰਤਰੀ ਦੇ ਓਐਸਡੀ ਤੋਂ ਇਲਾਵਾ ਹੋਰ ਮੁਲਜਮਾਂ ਕੇਸ ਦਰਜ ਕੀਤਾ ਹੋਇਆ ਹੈ। ਉਨਾਂ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ 7/6/2022 ਨੂੰ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਹਨ।

 

ਮੁਲਜ਼ਮਾਂ ਨੂੰ 7/6/2022 ਨੂੰ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਹਨ

 

 

ਉਨਾਂ ਦੱਸਿਆ ਕਿ ਬਿਓਰੋ ਵੱਲੋਂ ਇਸ ਮਾਮਲੇ ਵਿੱਚ ਮੁਲਜਮ ਸਾਧੂ ਸਿੰਘ ਧਰਮਸੋਤ, ਗੁਰਮਨਪ੍ਰੀਤ ਸਿੰਘ, ਡੀਐਫਓ ਅਤੇ ਕਮਲਪ੍ਰੀਤ ਸਿੰਘ ਉਰਫ ਕਮਲ ਖਿਲਾਫ ਸੀਆਰਪੀਸੀ ਦੀ ਧਾਰਾ 173 (2) ਤਹਿਤ ਸੈਸਨ ਕੋਰਟ, ਮੁਹਾਲੀ ਵਿੱਚ ਅੰਤਿਮ ਰਿਪੋਰਟ ਅੱਜ ਦਾਇਰ ਕਰ ਦਿੱਤੀ ਗਈ ਹੈ। ਹੁਣ ਇਹ ਮੁਕੱਦਮਾ ਮੁਹਾਲੀ ਦੀ ਵਧੀਕ ਅਤੇ ਸੈਸਨ ਅਦਾਲਤ ਵਿੱਚ ਸੁਣਵਾਈ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਤੇ ਵਿਚਾਰ ਲਈ ਅਗਲੀ ਤਰੀਕ 8 ਅਗਸਤ, 2022 ਨਿਸਚਿਤ ਕੀਤੀ ਗਈ ਹੈ।

 

ਦਸਤਾਵੇਜੀ ਸਬੂਤਾਂ ਅਤੇ ਜੁਬਾਨੀ ਖੁਲਾਸਿਆਂ ਦੇ ਆਧਾਰ ’ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ

 

ਵਰਨਣਯੋਗ ਹੈ ਕਿ ਉਕਤ ਸਾਬਕਾ ਮੰਤਰੀ ਹੋਰਨਾ ਸਮੇਤ ਖੈਰ ਦੇ ਦਰੱਖਤਾਂ ਦੀ ਕਟਾਈ ਦੇ ਪਰਮਿਟ ਦੇਣ, ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਕਰਨ ਅਤੇ ਜੰਗਲਾਤ ਵਿਭਾਗ ਦੇ ਹੋਰ ਮੁਲਜਮਾਂ ਅਤੇ ਨਿੱਜੀ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਵਿਭਾਗ ਵਿੱਚ ਸੰਗਠਿਤ ਭਿ੍ਰਸਟਾਚਾਰ ਵਿੱਚ ਸ਼ਾਮਲ ਸੀ।

 

 

ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਵਿੱਚ ਵੱਖ-ਵੱਖ ਦੋਸ਼ੀਆਂ ਤੋਂ ਮਿਲੇ ਦਸਤਾਵੇਜੀ ਸਬੂਤਾਂ ਅਤੇ ਜੁਬਾਨੀ ਖੁਲਾਸਿਆਂ ਦੇ ਆਧਾਰ ’ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਬਿਊਰੋ ਨੇ ਉਕਤ ਵਿਅਕਤੀਆਂ ਤੋਂ ਇਲਾਵਾ ਹੋਰ ਦੋਸੀਆਂ ਨੂੰ ਗਿ੍ਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

 

 

ਇਹ ਵੀ ਪੜ੍ਹੋ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE