ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ Sandhwan called on the President

0
285
Sandhwan called on the President
Sandhwan called on the President
ਇੰਡੀਆ ਨਿਊਜ਼, ਚੰਡੀਗੜ੍ਹ : 
Sandhwan called on the President ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।
ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਉਹਨਾਂ ਦੱਸਿਆ ਕਿ ਇਸ  ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ ‘ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।
SHARE