ਮੁੱਖ ਮੰਤਰੀ ਮਾਨ ਦੇ ਗੜ੍ਹ ਵਿੱਚ ਸਿਮਰਨਜੀਤ ਮਾਨ ਨੇ ਲਹਿਰਾਇਆ ਜਿੱਤ ਦਾ ਝੰਡਾ

0
207
Sangrur Lok Sabha by-election Final results
Sangrur Lok Sabha by-election Final results
  • ਸਿਮਰਨਜੀਤ ਮਾਨ ਨੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ ਸਖ਼ਤ ਮੁਕਾਬਲੇ ਵਿੱਚ ਹਰਾ ਕੇ ਜਿੱਤ ਹਾਸਲ ਕੀਤੀ
  • ਕਾਂਗਰਸ ਤੀਜੇ, ਭਾਜਪਾ ਚੌਥੇ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਵੇਂ ਨੰਬਰ ‘ਤੇ 

ਦਿਨੇਸ਼ ਮੌਦਗਿਲ, Punjab News (Sangrur Lok Sabha by-election Final results) : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜੇ ਐਲਾਨ ਦਿੱਤੇ ਗਏ ਹਨ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੇ ਸਖ਼ਤ ਮੁਕਾਬਲੇ ਵਿੱਚ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜਿੱਤ ਕੇ ਸੰਸਦ ਮੈਂਬਰ ਬਣ ਗਏ ਹਨ।

ਸਿਮਰਨਜੀਤ ਸਿੰਘ ਮਾਨ ਨੂੰ ਇਨੀਆਂ ਵੋਟਾਂ ਮਿਲੀਆਂ

Sangrur Lok Sabha by-election Final results

ਸਿਮਰਨਜੀਤ ਸਿੰਘ ਮਾਨ ਨੂੰ 2,50,174 ਵੋਟਾਂ ਮਿਲੀਆਂ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 2,43,122 ਵੋਟਾਂ ਮਿਲੀਆਂ। ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਤੀਜੇ ਨੰਬਰ ’ਤੇ ਰਹੇ। ਜਿਨ੍ਹਾਂ ਨੂੰ 78,844 ਵੋਟਾਂ ਮਿਲੀਆਂ, ਜਦਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਚੌਥੇ ਨੰਬਰ ‘ਤੇ ਰਹੇ ਅਤੇ ਉਨ੍ਹਾਂ ਨੂੰ 65,885 ਵੋਟਾਂ ਮਿਲੀਆਂ |

Sangrur Lok Sabha by-election Final results

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੂੰ ਪੰਜਵਾਂ ਸਥਾਨ ਮਿਲਿਆ ਹੈ। ਉਨ੍ਹਾਂ ਦੇ ਉਮੀਦਵਾਰ ਨੂੰ 43,871 ਵੋਟਾਂ ਮਿਲੀਆਂ। ਭਾਵੇਂ ਸ਼ੁਰੂਆਤੀ ਰੁਝਾਨਾਂ ਦੌਰਾਨ ਵੋਟਾਂ ਦੀ ਗਿਣਤੀ ਵਿੱਚ ਗੁਰਮੇਲ ਸਿੰਘ ਅਤੇ ਸਿਮਰਨਜੀਤ ਸਿੰਘ ਮਾਨ ਦੀ ਲੀਡ ਵਿੱਚ ਉਤਰਾਅ-ਚੜ੍ਹਾਅ ਆਇਆ ਪਰ ਉਸ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਲੀਡ ਬਰਕਰਾਰ ਰੱਖੀ।

16 ਉਮੀਦਵਾਰ ਮੈਦਾਨ ਵਿੱਚ ਸਨ

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ ਅਤੇ ਇਸ ਲਈ 23 ਜੂਨ ਨੂੰ ਉਪ ਚੋਣ ਹੋਈ ਸੀ। ਇਸ ਉਪ ਚੋਣ ਲਈ 16 ਉਮੀਦਵਾਰ ਮੈਦਾਨ ਵਿੱਚ ਸਨ। ਇਨ੍ਹਾਂ ਵਿੱਚ 13 ਪੁਰਸ਼ ਅਤੇ 3 ਔਰਤਾਂ ਸ਼ਾਮਲ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਸੀਟ ਤੋਂ ਸਿਮਰਨਜੀਤ ਸਿੰਘ ਨੇ ਜਿੱਤ ਹਾਸਲ ਕੀਤੀ ਸੀ, ਜੋ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਹੈ।

ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਜਦੋਂ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਆਮ ਆਦਮੀ ਪਾਰਟੀ ਹਾਰ ਗਈ ਸੀ ਤਾਂ ਇਸ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ ਵੱਡੀ ਜਿੱਤ ਹਾਸਲ ਕੀਤੀ ਸੀ। ਪਰ ਇਸ ਵਾਰ ਇਲਾਕੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਕਾਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਨੂੰ ਜਿਤਾ ਕੇ ਸੰਸਦ ਵਿੱਚ ਭੇਜਿਆ ਹੈ।

ਇਹ ਵੀ ਪੜੋ : ਭਰਾ ਦੀ ਜਿੰਦਗੀ ਲਈ ਲੜਨ ਵਾਲੀ ਦਲਬੀਰ ਆਪਣੀ ਜਿੰਦਗੀ ਦੀ ਜੰਗ ਹਾਰੀ

ਸਾਡੇ ਨਾਲ ਜੁੜੋ : Twitter Facebook youtube

SHARE