ਸੰਗਰੂਰ ਲੋਕ ਸਭਾ ਜ਼ਿਮਨੀ ਚੋਣ : ਸਿਆਸੀ ਆਗੂਆਂ ਲਈ ਸਨਮਾਣ ਦੀ ਲੜਾਈ

0
224
Sangrur Lok Sabha by-election Latest Update
Sangrur Lok Sabha by-election Latest Update

ਦਿਨੇਸ਼ ਮੌਦਗਿਲ, Punjab News (Sangrur Lok Sabha by-election): ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ 23 ਜੂਨ ਨੂੰ ਪੈਣ ਜਾ ਰਹੀਆਂ ਹਨ । ਇਸ ਜ਼ਿਮਨੀ ਚੋਣ ਲਈ ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਪੂਰੀ ਤਾਕਤ ਲਗਾ ਰਹੇ ਹਨ।

ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਰਜੀਵਾਲ ਵੱਲੋਂ ਆਪਣੀ ਪਾਰਟੀ ਦੇ ਉਮੀਦਵਾਰ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੀ ਆਪਣੀ ਪਾਰਟੀ ਦੇ ਉਮੀਦਵਾਰ ਲਈ ਲਗਾਤਾਰ ਰੈਲੀਆਂ ਕਰਕੇ ਜਿੱਤ ਹਾਸਲ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ।

ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਟੀਮ ਨਾਲ ਕਾਂਗਰਸੀ ਉਮੀਦਵਾਰ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਇਸੇ ਤਰ੍ਹਾਂ ਭਾਜਪਾ ਵੀ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਹਰ ਪਾਰਟੀ ਕਰ ਰਹੀ ਜਿੱਤ ਦਾ ਦਾਵਾ

ਜਿੱਥੇ ਇਸ ਸੀਟ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ੋਰਦਾਰ ਪ੍ਰਭਾਵ ਰਿਹਾ ਹੈ, ਉੱਥੇ ਹੀ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਵੀ ਸਖ਼ਤ ਟੱਕਰ ਦਿੰਦੇ ਨਜ਼ਰ ਆ ਰਹੇ ਹਨ। ਇੱਥੇ ਵਰਣਨਯੋਗ ਹੈ ਕਿ 1999 ਵਿਚ ਸਿਮਰਨਜੀਤ ਸਿੰਘ ਮਾਨ ਇਸ ਸੀਟ ਤੋਂ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਨ।

ਲੋਕਾਂ ਵਿੱਚ ਚਰਚਾ ਹੈ ਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਮੰਨੀ ਜਾਂਦੀ ਸੰਗਰੂਰ ਲੋਕ ਸਭਾ ਸੀਟ ’ਤੇ ਵੀ ਸਿਮਰਨਜੀਤ ਸਿੰਘ ਮਾਨ ਸਖ਼ਤ ਟੱਕਰ ਦੇਣਗੇ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਸ ਚੋਣ ਲਈ ਤਿਆਰ ਕੀਤੀ ਟੀਮ ਵੀ ਆਪਣੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸੇ ਤਰ੍ਹਾਂ ਭਾਜਪਾ ਦੇ ਉਮੀਦਵਾਰ ਵੀ ਇਸ ਚੋਣ ਮੈਦਾਨ ਵਿੱਚ ਜਨਤਾ ਦਾ ਸਮਰਥਨ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ।

ਅਕਾਲੀ ਦਲ ਬਾਦਲ ਦੇ ਵੱਖਰੇ ਮੁੱਦੇ

ਜਦੋਂਕਿ ਅਕਾਲੀ ਦਲ ਬਾਦਲ ਨੇ ਇਸ ਚੋਣ ਵਿੱਚ ਇੱਕ ਵੱਖਰੇ ਮੁੱਦੇ ਉੱਤੇ ਆਪਣਾ ਉਮੀਦਵਾਰ ਖੜ੍ਹਾ ਕੀਤਾ ਹੈ। ਇਸ ਚੋਣ ਮਾਹੌਲ ਦੇ ਮੱਦੇਨਜ਼ਰ ਲੋਕਾਂ ਵਿੱਚ ਚਰਚਾ ਹੈ ਕਿ ਸੀਟ ਲਈ ਜਿੱਤ ਇੰਨੀ ਆਸਾਨ ਨਹੀਂ ਹੈ। ਪਰ ਇਨ੍ਹੀਂ ਦਿਨੀਂ ਹਰ ਉਮੀਦਵਾਰ ਇਸ ਸੀਟ ‘ਤੇ ਜਿੱਤ ਲਈ ਜ਼ੋਰ ਲਗਾ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਵੱਖ-ਵੱਖ ਤਰੀਕਿਆਂ ਨਾਲ ਇਕ-ਦੂਜੇ ਨੂੰ ਮਿਹਣੇ ਮਾਰ ਰਹੇ ਹਨ |

ਹੁਣ ਜਨਤਾ ਕਿਸ ਨੂੰ ਸੰਸਦ ਮੈਂਬਰ ਬਣਾਉਣਾ ਚਾਹੁੰਦੀ ਹੈ, ਇਹ ਤਾਂ 26 ਜੂਨ ਨੂੰ ਹੀ ਸਪੱਸ਼ਟ ਹੋ ਸਕੇਗਾ, ਪਰ ਚੋਣਾਂ ਦਾ ਮਾਹੌਲ ਆਪਣੇ ਸਿਖਰਾਂ ‘ਤੇ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ ਅਤੇ ਹੁਣ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ 23 ਜੂਨ ਨੂੰ ਹੋ ਰਹੀ ਹੈ।

ਇਹ ਵੀ ਪੜੋ : ਕਿਸੇ ਵੀ ਤਰ੍ਹਾਂ ਦੀ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਏਡੀਜੀਪੀ ਲਾਅ ਐਂਡ ਆਰਡਰ

ਸਾਡੇ ਨਾਲ ਜੁੜੋ : Twitter Facebook youtube

SHARE