ਸੰਜੀਵ ਅਰੋੜਾ ਸਿਹਤ ਅਤੇ ਪਰਿਵਾਰ ਭਲਾਈ ਸੰਸਦੀ ਸਥਾਈ ਕਮੇਟੀ ਦੇ ਮੈਂਬਰ ਬਣੇ 

0
150
Sanjeev Arora MP
Sanjeev Arora MP

10 ਰਾਜ ਸਭਾ ਮੈਂਬਰਾਂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ

ਦਿਨੇਸ਼ ਮੌਦਗਿਲ, ਲੁਧਿਆਣਾ (Sanjeev Arora MP): ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਮੇਮ੍ਬਰ ਪਾਰਲੀਮੈਂਟ (ਰਾਜ ਸਭਾ) ਸੰਜੀਵ ਅਰੋੜਾ ਨੂੰ ਸੰਸਦ ਵੱਲੋਂ ਪੁਨਰਗਠਿਤ ਸਿਹਤ ਅਤੇ ਪਰਿਵਾਰ ਭਲਾਈ ਕਮੇਟੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਵਿਭਾਗ ਨਾਲ ਸਬੰਧਤ ਸੰਸਦੀ ਸਥਾਈ ਕਮੇਟੀਆਂ (2022-2023) ਦਾ 4 ਅਕਤੂਬਰ ਨੂੰ ਪੁਨਰਗਠਨ ਕੀਤਾ ਗਿਆ ਹੈ।

ਇਸ ਤਹਿਤ ਵੱਖ-ਵੱਖ ਕਮੇਟੀਆਂ ਜਿਵੇਂ ਕਿ ਸਿੱਖਿਆ, ਇਸਤਰੀ, ਬੱਚੇ, ਯੁਵਾ ਅਤੇ ਖੇਡ ਕਮੇਟੀ, ਪਰਸੋਨਲ, ਲੋਕ ਸ਼ਿਕਾਇਤਾਂ, ਕਾਨੂੰਨ ਅਤੇ ਨਿਆਂ ਕਮੇਟੀ, ਅਤੇ ਗ੍ਰਹਿ ਮਾਮਲੇ ਕਮੇਟੀ, ਉਦਯੋਗ ਕਮੇਟੀ ਅਤੇ ਸਿਹਤ ਅਤੇ ਪਰਿਵਾਰ ਭਲਾਈ ਕਮੇਟੀ ਦਾ ਪੁਨਰਗਠਨ ਕੀਤਾ ਗਿਆ ਹੈ। ਭੁਵਨੇਸ਼ਵਰ ਕਲੀਤਾ ਦੀ ਪ੍ਰਧਾਨਗੀ ਹੇਠ ਸਿਹਤ ਅਤੇ ਪਰਿਵਾਰ ਭਲਾਈ ਕਮੇਟੀ ਦਾ ਪੁਨਰਗਠਨ ਕੀਤਾ ਗਿਆ ਹੈ। ਸੰਜੀਵ ਅਰੋੜਾ ਸਮੇਤ 10 ਰਾਜ ਸਭਾ ਮੈਂਬਰਾਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਅਰੋੜਾ ਨੇ ਰਾਜ ਸਭਾ ਦੇ ਚੇਅਰਮੈਨ, ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਕਮੇਟੀ ਦਾ ਮੈਂਬਰ ਬਣਾਇਆ ਹੈ। ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਸਿਹਤ ਸੰਭਾਲ ਦੇ ਖੇਤਰ ਵਿੱਚ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਭਰ ਵਿੱਚ ਬਹੁਤ ਕੰਮ ਕੀਤੇ ਜਾਣ ਦੀ ਲੋੜ ਹੈ।

ਦੇਸ਼ ਨੂੰ ਫੌਰੀ ਸੁਧਾਰਾਂ ਦੀ ਲੋੜ

ਇਸ ਤੋਂ ਇਲਾਵਾ ਅਰੋੜਾ ਨੇ ਕਿਹਾ ਕਿ ਜਿੱਥੋਂ ਤੱਕ ਸਿਹਤ ਖੇਤਰ ਦਾ ਸਬੰਧ ਹੈ ਦੇਸ਼ ਨੂੰ ਕੁਝ ਫੌਰੀ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਵਾਸੀਆਂ ਨੂੰ ਸਸਤੀਆਂ ਸਿਹਤ ਸੇਵਾਵਾਂ ਦੇਣ ਦੀ ਸਖ਼ਤ ਲੋੜ ਹੈ, ਖਾਸ ਕਰਕੇ ਹਸਪਤਾਲਾਂ ਵਿੱਚ ਅੰਦਰੂਨੀ ਮਰੀਜ਼ਾਂ ਲਈ। ਉਨ੍ਹਾਂ ਕਿਹਾ ਕਿ ਕੁਝ ਫੌਰੀ ਸੁਧਾਰ ਸਮੇਂ ਦੀ ਲੋੜ ਹੈ ਕਿਉਂਕਿ ਦੇਸ਼ ਭਰ ਵਿੱਚ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਵਿੱਚ ਚਿੰਤਾਜਨਕ ਵਾਧਾ ਹੋ ਰਿਹਾ ਹੈ।

ਸਥਾਈ ਕਮੇਟੀਆਂ ਦੀ ਮਹੱਤਤਾ ਬਾਰੇ ਬੋਲਦਿਆਂ ਅਰੋੜਾ ਨੇ ਕਿਹਾ ਕਿ ਭਾਰਤੀ ਸੰਸਦ ਵਿੱਚ ਸਥਾਈ ਕਮੇਟੀ ਸੰਸਦ ਮੈਂਬਰਾਂ ਦੀ ਕਮੇਟੀ ਹੁੰਦੀ ਹੈ। ਇਹ ਇੱਕ ਸਥਾਈ ਅਤੇ ਨਿਯਮਤ ਕਮੇਟੀ ਹੈ ਜੋ ਸਮੇਂ-ਸਮੇਂ ‘ਤੇ ਪਾਰਲੀਮੈਂਟ ਦੇ ਐਕਟ ਜਾਂ ਰੂਲਜ਼ ਆਫ਼ ਪ੍ਰੋਸੀਜਰ ਐਂਡ ਕੰਡਕਟ ਆਫ਼ ਬਿਜ਼ਨਸ ਦੇ ਉਪਬੰਧਾਂ ਦੇ ਅਨੁਸਾਰ ਬਣਾਈ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਹਰੇਕ ਸਥਾਈ ਕਮੇਟੀ ਦੇ ਕੰਮਾਂ ਵਿੱਚ ਲੋਕ ਸਭਾ ਵਿੱਚ ਚਰਚਾ ਅਤੇ ਵੋਟਿੰਗ ਤੋਂ ਪਹਿਲਾਂ ਸਬੰਧਤ ਮੰਤਰਾਲਿਆਂ/ਵਿਭਾਗਾਂ ਦੀਆਂ ਗ੍ਰਾਂਟਾਂ ਲਈ ਮੰਗਾਂ ‘ਤੇ ਵਿਚਾਰ ਕਰਨਾ ਸ਼ਾਮਲ ਹੈ। ਇਨ੍ਹਾਂ ਕਮੇਟੀਆਂ ਦਾ ਉਦੇਸ਼ ਸਬੰਧਤ ਮੰਤਰਾਲਿਆਂ/ਵਿਭਾਗਾਂ ਨਾਲ ਸਬੰਧਤ ਬਿੱਲਾਂ, ਮੰਤਰਾਲਿਆਂ/ਵਿਭਾਗਾਂ ਦੀਆਂ ਸਾਲਾਨਾ ਰਿਪੋਰਟਾਂ ਦੀ ਜਾਂਚ ਕਰਨਾ ਅਤੇ ਸਦਨਾਂ ਵਿੱਚ ਪੇਸ਼ ਕੀਤੇ ਗਏ ਰਾਸ਼ਟਰੀ ਬੁਨਿਆਦੀ ਲੰਮੇ ਸਮੇਂ ਦੇ ਨੀਤੀ ਦਸਤਾਵੇਜ਼ਾਂ ‘ਤੇ ਵੀ ਵਿਚਾਰ ਕਰਨਾ ਹੈ।

ਅਰੋੜਾ ਪਹਿਲਾਂ ਹੀ ਪੀੜਿਤ ਮਨੁੱਖਤਾ ਨੂੰ ਕੁਝ ਰਾਹਤ ਦੇਣ ਲਈ ਸਿਹਤ ਸੰਭਾਲ ਖੇਤਰ ਵਿੱਚ ਬਹੁਤ ਕੰਮ ਕਰ ਰਹੇ ਹਨ। ਉਹ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ ਚਲਾ ਰਿਹਾ ਹੈ, ਜੋ ਕਿ ਉਨ੍ਹਾਂ ਦੇ ਮਾਤਾ-ਪਿਤਾ ਦੇ ਨਾਮ ‘ਤੇ ਹੈ। ਇਸ ਟਰੱਸਟ ਨੇ 170 ਦੇ ਕਰੀਬ ਕੈਂਸਰ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਹੈ। ਉਹ ਲਗਭਗ 23 ਸਾਲਾਂ ਤੋਂ ਡੀਐਮਸੀਐਚ, ਲੁਧਿਆਣਾ ਦੇ ਗਵਰਨਿੰਗ ਬੋਰਡ ਦੇ ਮੈਂਬਰ ਵੀ ਹਨ।

ਇਹ ਵੀ ਪੜ੍ਹੋ: ਤਿੰਨ ਮਹੀਨੇ’ ਚ 350.5 ਕਿਲੋ ਹੈਰੋਇਨ ਜਬਤ ਕੀਤੀ : ਆਈਜੀਪੀ

ਸਾਡੇ ਨਾਲ ਜੁੜੋ :  Twitter Facebook youtube

SHARE