ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਲਈ 71 ਕਰੋੜ ਜਾਰੀ : ਹਰਪਾਲ ਚੀਮਾ

0
223
Sant Atar Singh State Institute of Medical Sciences
Harpal Singh Cheema

ਇੰਡੀਆ ਨਿਊਜ਼, ਚੰਡੀਗੜ੍ਹ : ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਵਿੱਤ ਵਿਭਾਗ ਨੇ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮਸਤੂਆਣਾ ਸਾਹਿਬ, ਸੰਗਰੂਰ ਲਈ 71 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਇਸ ਅਭਿਲਾਸ਼ੀ ਪ੍ਰੋਜੈਕਟ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਮੈਡੀਕਲ ਕਾਲਜ ਦਾ ਕੰਮ 31 ਮਾਰਚ, 2023 ਤੱਕ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਵੀ ਇਸ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੰਸਥਾ ਲਈ 1020 ਅਸਾਮੀਆਂ ਦੀ ਸਿਰਜਣਾ ਕੀਤੀ ਜਾਵੇਗੀ ਅਤੇ ਅਕਾਦਮਿਕ ਸੈਸ਼ਨ ਅਗਲੇ ਸਾਲ 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਐਮਬੀਬੀਐਸ ਦੀਆਂ ਸੀਟਾਂ ਵਾਲਾ ਇਹ ਕਾਲਜ ਸਮੁੱਚੇ ਖੇਤਰ ਵਿੱਚ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਰੇਗਾ।

ਇਸ ਆਉਣ ਵਾਲੇ ਮੈਡੀਕਲ ਕਾਲਜ ਲਈ ਜਾਰੀ ਹੋਣ ਵਾਲੀਆਂ ਗ੍ਰਾਂਟਾਂ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਚੀਮਾ ਨੇ ਕਿਹਾ ਕਿ ਲੜਕਿਆਂ ਅਤੇ ਲੜਕੀਆਂ ਦੇ ਹੋਸਟਲ ਦੀ ਉਸਾਰੀ ਲਈ ਸੰਸਥਾ ਨੂੰ 49.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੌਜੂਦਾ ਸਿਵਲ ਹਸਪਤਾਲ, ਸੰਗਰੂਰ ਦੇ ਵਿਸਤਾਰ ਅਤੇ ਸਿਵਲ ਹਸਪਤਾਲ ਵਿੱਚ ਵਾਧੂ ਮੰਜ਼ਿਲ ਦੀ ਉਸਾਰੀ ਲਈ 21.19 ਰੁਪਏ ਜਾਰੀ ਕੀਤੇ ਗਏ ਹਨ।

ਇੱਥੇ ਵਰਣਨਯੋਗ ਹੈ ਕਿ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ 25 ਏਕੜ ਰਕਬੇ ਵਿਚ ਬਣਨ ਜਾ ਰਿਹਾ ਹੈ ਜਿਸ ‘ਤੇ ਲਗਭਗ 345.00 ਕਰੋੜ ਰੁਪਏ ਦੀ ਲਾਗਤ ਆਵੇਗੀ। ਸਿਵਲ ਹਸਪਤਾਲ ਸੰਗਰੂਰ ਨੂੰ ਵੀ ਮੈਡੀਕਲ ਕਾਲਜ ਨਾਲ ਜੋੜਿਆ ਜਾਵੇਗਾ।

ਇਹ ਵੀ ਪੜ੍ਹੋ:  ਬਿਜਲੀ ਸੋਧ ਬਿੱਲ ਰਾਜਾਂ ਦੇ ਅਧਿਕਾਰਾਂ ‘ਤੇ ਹਮਲਾ: ਭਗਵੰਤ ਮਾਨ

ਸਾਡੇ ਨਾਲ ਜੁੜੋ : Twitter Facebook youtube

SHARE