India News (ਇੰਡੀਆ ਨਿਊਜ਼), Saras Fair Postponed, ਚੰਡੀਗੜ੍ਹ :ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ ਤੱਕ ਲਾਇਆ ਜਾਣ ਵਾਲਾ ਸਰਸ ਮੇਲਾ ਮੁਲਤਵੀ ਕਰ ਦਿੱਤਾ ਗਿਆ ਹੈ।
ਨੋਡਲ ਅਫ਼ਸਰ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ‘ਆਪ ਦੀ ਸਰਕਾਰ ਆਪ ਦੇ ਦਵਾਰ’ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਲੋਕਾਂ ਦੀਆਂ ਜਨਤਕ ਸਮੱਸਿਆਵਾਂ ਦੀ ਸੁਣਵਾਈ ਅਤੇ ਉਨ੍ਹਾਂ ਨੂੰ ਵੱਖ-ਵੱਖ ਸੁਵਿਧਾਵਾਂ ਮੁਹੱਈਆ ਕਰਵਾਉਣ ’ਚ ਸੇਵਾਵਾ ਦੇ ਰਿਹਾ ਹੋਣ ਕਾਰਨ ਹੈ। ਆਗਾਮੀ ਲੋਕ ਸਭਾ-2024 ਦੀ ਚੋਣ ਦੀਆਂ ਤਿਆਰੀਆਂ ’ਚ ਰੁੱਝਿਆ ਹੋਣ ਕਾਰਨ, ਇਹ ਮੇਲਾ ਮੁਤਲਵੀ ਕੀਤਾ ਗਿਆ ਹੈ।
ਨੋਡਲ ਅਫ਼ਸਰ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕਿਹਾ ਕਿ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਪੂਰੀ ਹੋਣ ਬਾਅਦ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਸਰਕਾਰ ਨੂੰ ਦੁਬਾਰਾ ਇਸ ਮੰਤਵ ਲਈ ਮੇਜ਼ਬਾਨੀ ਲਈ ਬੇਨਤੀ ਭੇਜੀ ਜਾਵੇਗੀ।
ਇਹ ਵੀ ਪੜ੍ਹੋ :Cabinet Minister Aman Arora : ਪ੍ਰੈਸ ਕਲੱਬ ਐਸ.ਏ.ਐਸ ਨਗਰ ਲਈ ਥਾਂ ਅਲਾਟ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਜਲਦ : ਅਮਨ ਅਰੋੜਾ