Sarb Sanjhi Gurbani ਗੁਰਬਾਣੀ ਦੇ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਨੂੰ ਦੁਨੀਆ ਭਰ ਵਿਚ ਪਹੁੰਚਾਉਣਾ ਉਦੇਸ
- ਭਗਵੰਤ ਮਾਨ ਨੇ ਵੱਖ ਵੱਖ ਮਾਧਿਅਮਾਂ ਰਾਹੀਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਪੰਜਾਬ ਸਰਕਾਰ ਨੂੰ ਇਜਾਜਤ ਦੇਣ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਅਪੀਲ
ਇੰਡੀਆ ਨਿਊਜ਼, ਚੰਡੀਗੜ,
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਸੂਬਾ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮਿ੍ਰਤਸਰ ਵਿਖੇ ਆਧੁਨਿਕ ਪ੍ਰਸਾਰਣ/ਸੰਚਾਰ ਤਕਨੀਕਾਂ ਨੂੰ ਸਥਾਪਿਤ ਕਰਨ ਦੀ ਇਜਾਜਤ ਦੇਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ‘ਸਰਬ ਸਾਂਝੀ ਗੁਰਬਾਣੀ’ ਦੇ ਦੁਨੀਆਂ ਭਰ ’ਚ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ ਤਾਂ ਜੋ ‘ਸਰਬੱਤ ਦੇ ਭਲੇ’ ਦੇ ਇਲਾਹੀ ਸੰਦੇਸ ਨੂੰ ਦੁਨੀਆ ਭਰ ਵਿਚ ਵਸਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ। Sarb Sanjhi Gurbani
ਇਹ ਉਪਰਾਲਾ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸਨ-ਦੀਦਾਰੇ ਕਰਨ ਦੇ ਨਾਲ-ਨਾਲ ਰਸਭਿੰਨੀ ਇਲਾਹੀ ਗੁਰਬਾਣੀ ਸਰਵਣ ਕਰਨ ਦਾ ਮੌਕਾ ਵੀ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਕਾਰਜ ਲਈ ਸ੍ਰੋਮਣੀ ਕਮੇਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਸੇਵਾ ਨਿਭਾਉਣ ਲਈ ਤਿਆਰ ਹੈ। Sarb Sanjhi Gurbani
ਆਪਣੇ ਵੀਡੀਓ ਸੰਦੇਸ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਗੁਰਬਾਣੀ ਦੇ ਇਲਾਹੀ ਸੰਦੇਸ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਉਨਾਂ ਇਸ ਲਈ ਸ੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਨੂੰ ਇੱਕੋ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸੈਟੇਲਾਈਟ ਟੀ.ਵੀ ਸਮੇਤ ਸੰਚਾਰ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਰੇਡੀਓ, ਐੱਫ.ਐੱਮ., ਸੋਸਲ ਮੀਡੀਆ ਅਤੇ ਮੋਬਾਈਲ ਐਪਸ ’ਤੇ ਪ੍ਰਸਾਰਤ ਕੀਤਾ ਜਾਵੇ।
ਮੁੱਖ ਮੰਤਰੀ ਨੇ ਇਸ ਕਾਰਜ ਲਈ ਪੰਜਾਬ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਵੀਨਤਮ ਬੁਨਿਆਦੀ ਢਾਂਚਾ/ਤਕਨਾਲੋਜੀ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਜਿਸ ਵਿੱਚ ਨਵੀਨਤਮ ਕੈਮਰੇ ਅਤੇ ਪ੍ਰਸਾਰਣ ਉਪਕਰਨ ਸਾਮਲ ਹਨ।ਇਸ ਤੋਂ ਇਲਾਵਾ ਪ੍ਰਸਾਰਣ ਦੇ ਹੋਰ ਡਿਜੀਟਲ ਮਾਧਿਅਮ ਜਿਵੇਂ ਯੂ-ਟਿਊਬ, ਮੋਬਾਈਲ ਐਪਸ, ਧਾਰਮਿਕ ਚੈਨਲ ਜਾਂ ਕੋਈ ਹੋਰ ਚੈਨਲ ਜੋ ਇਕੋ ਮਾਧਿਅਮ ਦੀ ਬਜਾਏ ਵੱਖ ਵੱਖ ਤਕਨੀਕਾਂ ਵਰਤ ਕੇ ਗੁਰਬਾਣੀ ਦਾ ਪ੍ਰਸਾਰਨ ਕਰਨਾ ਚਾਹੁੰਦੇ ਹੋਣ ਉਨਾਂ ਲਈ ਵੀ ਸਰਕਾਰ ਲੋੜੀਂਦਾ ਸਾਜੋ ਸਮਾਨ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ ਤਾਂ ਜੋ ਸਰਬ ਸਾਂਝੀ ਬਾਣੀ ਨੂੰ ਦੁਨੀਆ ਭਰ ਵਿੱਚ ਪਹੁੰਚਾਇਆ ਜਾ ਸਕੇ। ਉਨਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਇਸ ਦਾ ਖਰਚਾ ਚੁੱਕਣ ਲਈ ਤਿਆਰ ਹੈ। Sarb Sanjhi Gurbani
Also Read : Navjot Sidhu slams Bhagwant Mann ਪੰਜਾਬ ‘ਚ ਵਿਗੜੀ ਕਾਨੂੰਨ ਵਿਵਸਥਾ, ਹਿਮਾਚਲ ‘ਚ ਵੋਟਾਂ ਮੰਗ ਰਹੇ ਸੀਐਮ
Also Read : ਕਾਂਗਰਸ ਦੀ ਪੁਨਰ ਸੁਰਜੀਤੀ ਸਾਡੇ ਲੋਕਤੰਤਰ ਲਈ ਜ਼ਰੂਰੀ : ਸੋਨੀਆ ਗਾਂਧੀ
Connect With Us : Twitter Facebook youtube