ਇੰਡੀਆ ਨਿਊਜ਼, ਚੰਡੀਗੜ੍ਹ (SC Post Matric Scholarship Scam): ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ SC ਪੋਸਟ ਮੈਟ੍ਰਿਕ ਸਕਾਲਰਸ਼ਿਪ’ਚ ਹੋਈ ਗੜਬੜੀ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਖ਼ਤ ਕਾਰਵਾਈ ਦੇ ਮੂਡ ਵਿੱਚ ਹਨ। ਅੱਜ ਆਪਣੇ ਟਵਿੱਟਰ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਕੇਸ ਨਾਲ ਸਬੰਧਤ ਫਾਈਲਾਂ ਮੰਗਵਾਈਆਂ ਹਨ।
ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ..ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਵਿਖਾਈ ਦਿੱਤੀ..ਜਾਂਚ ਲਈ ਹੁਕਮ ਜਾਰੀ ਕਰ ਦਿੱਤੇ..
ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ..ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ..
— Bhagwant Mann (@BhagwantMann) July 13, 2022
ਜਿਸ ਵਿੱਚ ਕਥਿਤ ਤੌਰ ’ਤੇ ਪ੍ਰਾਈਵੇਟ ਅਦਾਰਿਆਂ ਨੂੰ ਦਿੱਤੀਆਂ ਗਰਾਂਟਾਂ ਵਿੱਚ ਬੇਨਿਯਮੀਆਂ ਪਾਈਆਂ ਗਈਆਂ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇੱਕ ਟਵੀਟ ਵਿੱਚ ਇਹ ਜਾਣਕਾਰੀ ਦਿੰਦਿਆਂ ਮਾਨ ਨੇ ਕਿਹਾ ਕਿ ਜੋ ਵੀ ਦੋਸ਼ੀ ਹੋਵੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਸੂਬੇ ਦੇ ਐਸਈ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਸਾਧੂ ਸਿੰਘ ਧਰਮਸੋਤ ‘ਤੇ ਦੋਸ਼ ਲੱਗੇ ਸਨ
ਦੱਸਣਯੋਗ ਹੈ ਕਿ ਕਾਂਗਰਸ ਸਰਕਾਰ ਦੇ ਸਮੇਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਵਜੀਫਾ ਘੁਟਾਲੇ ਦੇ ਦੋਸ਼ ਲੱਗੇ ਸਨ। ਉਸ ਸਮੇਂ ਵਜੀਫੇ ਦੀ ਰਕਮ ਵਿੱਚ 63.91 ਕਰੋੜ ਰੁਪਏ ਦੀ ਹੇਰਾਫੇਰੀ ਹੋਣ ਦੀ ਸੂਚਨਾ ਸੀ। ਦੋਸ਼ ਲੱਗੇ ਸਨ ਕਿ 39 ਕਰੋੜ ਰੁਪਏ ਦੀ ਵਜ਼ੀਫ਼ਾ ਰਾਸ਼ੀ ਵੰਡਣ ਦਾ ਕੋਈ ਰਿਕਾਰਡ ਨਹੀਂ ਸੀ। ਇਸ ਦੇ ਨਾਲ ਹੀ ਉਨ੍ਹਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ 16.91 ਕਰੋੜ ਰੁਪਏ ਹੋਰ ਜਾਰੀ ਕੀਤੇ ਗਏ, ਜਿਨ੍ਹਾਂ ਤੋਂ 8 ਕਰੋੜ ਰੁਪਏ ਵਸੂਲੇ ਜਾਣੇ ਸਨ। ਹਾਲਾਂਕਿ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਖਿਲਾਫ ਜਾਂਚ ਬਿਠਾਈ ਸੀ, ਜਿਸ ‘ਚ ਕੈਬਨਿਟ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।
ਧਰਮਸੋਤ ਪਹਿਲਾਂ ਹੀ ਜੇਲ ਵਿੱਚ ਬੰਦ
ਕਾਂਗਰਸ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਜੰਗਲਾਤ ਵਿਭਾਗ ਵਿੱਚ ਹੋਏ ਕਰੋੜਾਂ ਦੇ ਘਪਲੇ ਦੇ ਮੁੱਖ ਮੁਲਜ਼ਮ ਹਨ। ਹਾਲ ਹੀ ‘ਚ ਉਸ ਦਾ ਨਾਂ ਘੁਟਾਲੇ ‘ਚ ਆਉਣ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ।
ਇਹ ਵੀ ਪੜ੍ਹੋ: ਫੋਰੈਂਸਿਕ ਰਿਪੋਰਟ ‘ ਚ ਹੋਇਆ ਖੁਲਾਸਾ, ਇਨ੍ਹਾਂ ਖ਼ਤਰਨਾਖ ਹਥਿਆਰਾਂ ਨਾਲ ਹੋਇਆ ਸੀ ਮੂਸੇਵਾਲਾ ਤੇ ਹਮਲਾ
ਇਹ ਵੀ ਪੜ੍ਹੋ: ਮੁੰਦਰਾ ਬੰਦਰਗਾਹ ਤੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ
ਸਾਡੇ ਨਾਲ ਜੁੜੋ : Twitter Facebook youtube