School Education Minister orders inquiry in PSTET case: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਵਿੱਚ ਹੋਈ ਲਾਹਪਰਵਾਹੀ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੱਲ੍ਹ ਹੋਏ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ ਦੇ ਪੇਪਰ ਦੌਰਾਨ ਵੱਡੇ ਪੱਧਰ ‘ਤੇ ਪ੍ਰਸ਼ਨ ਪੱਤਰ ਵਿੱਚ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ‘ਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ( 14 SDOs & 3 JEs IN H&UD DEPT) ਨੂੰ ਸੌਂਪੇ ਨਿਯੁਕਤੀ ਪੱਤਰ
ਉਨ੍ਹਾਂ ਇਸ ਮਾਮਲੇ ਦੀ ਜਾਂਚ ਪ੍ਰਮੁੱਖ ਸਕੱਤਰ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਹੋਈ ਅਣਗਹਿਲੀ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਜਾਵੇ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 6.90 ਕਰੋੜ ਰੁਪਏ ਖਰਚ ਕਰੇਗੀ: ਡਾ. ਇੰਦਰਬੀਰ ਸਿੰਘ ਨਿੱਜਰ
ਇਸ ਦੇ ਨਾਲ ਹੀ ਬੈਂਸ ਨੇ ਪੇਪਰ ਲੈਣ ਵਾਲੀ ਥਰਡ ਪਾਰਟੀ ਏਜੰਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਤੋਂ ਕੋਈ ਫੀਸ ਲਏ ਬਗੈਰ ਇਹ ਪੇਪਰ ਜਲਦ ਲਵੇ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਰਡ ਪਾਰਟੀ ਨਾਲ ਪੇਪਰ ਲੈਣ ਸਬੰਧੀ ਕੀਤੇ ਜਾਣ ਵਾਲੇ ਇਕਰਾਰਨਾਮੇ ਵਿੱਚ ਇਹ ਮੱਦ ਵੀ ਸ਼ਾਮਲ ਕਰਨ ਕਿ ਜੇਕਰ ਪੇਪਰ ਆਯੋਜਨ ਕਰਨ ਵਾਲੀ ਸੰਸਥਾ ਵੱਲੋਂ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਵਿਦਿਆਰਥੀਆਂ ਨੂੰ ਇਸ ਦਾ ਮੁਆਵਜ਼ਾ ਵੀ ਦੇਣਗੇ।