India News (ਇੰਡੀਆ ਨਿਊਜ਼), Self Employment , ਚੰਡੀਗੜ੍ਹ : ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 02 ਹਫਤੇ ਦੀ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਸ਼੍ਰੀ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ।
ਸਿਖਲਾਈ ਲਈ ਉਮੀਦਵਾਰ ਦੀ ਉਮਰ
ਸਾਲ 2024 ਦਾ ਪਹਿਲਾ ਬੈਚ 8 ਜਨਵਰੀ 2024 ਨੂੰ ਐਸ.ਏ.ਐਸ.ਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਇਆ ਜਾਵੇਗਾ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।
ਸਿਖਲਾਈ ਲਈ ਫੀਸ
ਇਸ ਸਿਖਲਾਈ ਲਈ 1000/- ਰੁਪਏ ਦੀ ਫੀਸ ਜਨਰਲ ਜਾਤੀ ਅਤੇ 750/- ਰੁਪਏ ਦੀ ਫੀਸ ਅਨੂਸੁਚਿਤ ਜਾਤੀ ਦੇ ਸਿਖਿਆਰਥੀਆਂ ਵੱਲੋਂ ਅਦਾ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ :Preparation For Republic Day : ਗਣਤੰਤਰ ਦਿਵਸ ਦੀ ਤਿਆਰੀ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ