Selfie Point For Staff : ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ

0
381
Selfie Point For Staff
ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ

Selfie Point For Staff

India News (ਇੰਡੀਆ ਨਿਊਜ਼), ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਹਰ ਇੱਕ ਵੋਟ ਜਰੂਰੀ, ਦੇ ਸੁਨੇਹੇ ਨੂੰ ਪੂਰਾ ਕਰਨ ਦੇ ਮਕਸਦ ਨਾਲ ਜਿਲ੍ਹਾ ਸਵੀਪ ਟੀਮ ਵੱਲੋਂ ਨਵੇਂ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡਮਾਈਜ਼ੇਸ਼ਨ ਮੌਕੇ ਚੋਣ ਦਫਤਰ ਦੇ ਈ ਵੀ ਐਮ ਵੇਅਰ ਹਾਊਸ ਵਿਖੇ ਆਏ ਹੋਏ ਸਟਾਫ ਲਈ ਜਿਲ੍ਹਾ ਚੋਣ ਦਫਤਰ ਵੱਲੋਂ ਤਿਉਹਾਰ ਵਰਗਾ ਮਾਹੌਲ ਸਿਰਜਿਆ ਗਿਆ। ਜਿਸ ਤਹਿਤ ਚੋਣ ਮਸਕਟ ਸ਼ੇਰਾ, ਸ਼ੈਲਫੀ ਪੁਆਇੰਟ ਅਤੇ ਲੋਕਤੰਤਰ ਦੀ ਮਾਤਾ ਦਾ ਸਟੇਚੂ ਵੀ ਤਿਆਰ ਕੀਤਾ ਗਿਆ ਅਤੇ ਸਵਾਗਤੀ ਗੇਟ ਵੀ ਲਗਾਇਆ ਗਿਆ। Selfie Point For Staff

ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਅਪੀਲ

ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਆਏ ਹੋਏ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਪੋਲਿੰਗ ਸਟਾਫ ਵੱਲੋਂ ਸ਼ੇਰੇ ਅਤੇ ਸੈਲਫੀ ਪੁਆਇੰਟ ਨਾਲ ਤਸਵੀਰਾਂ ਖਿਚਵਾਈਆਂ ਗਈਆਂ ਅਤੇ ਜਿਲ੍ਹਾ ਚੋਣ ਅਫਸਰ ਆਸ਼ਿਕਾ ਜੈਨ ਵੱਲੌਂ ਉਹਨਾ ਦੇ ਸਵਾਗਤ ਲਈ ਕੀਤੇ ਯਤਨਾਂ ਲਈ ਖੁਸ਼ੀ ਦਾ ਇਜਹਾਰ ਕੀਤਾ ਗਿਆ।

ਇਹ ਵੀ ਪੜ੍ਹੋ :MLA Kuljit Singh Randhawa : ਡਾਕਟਰ ਬਲਬੀਰ ਸਿੰਘ ਦੇ ਹੱਕ ਵਿੱਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਚੁਣਾਵੀ ਮੁਹਿੰਮ

 

SHARE