Shaheed Kisan Memorial Sangrur ਦਾ ਲੋਕ ਨਿਰਮਾਣ ਮੰਤਰੀ ਨੇ ਕੀਤਾ ਉਦਘਾਟਨ

0
288
Shaheed Kisan Memorial Sangrur
Shaheed Kisan Memorial Sangrur 
ਪੱਥਰਾਂ ‘ਤੇ ਛਪੇ ਹਨ ਦਿੱਲੀ ਮੋਰਚੇ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਨਾਮ
ਇੰਡੀਆ ਨਿਊਜ਼, ਚੰਡੀਗੜ/ਸੰਗਰੂਰ: 
Shaheed Kisan Memorial Sangrur ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਜੀ ਦੀ ਮਹਾਨ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਵਿਖੇ ਸ਼ਹੀਦ ਕਿਸਾਨ ਸਮਾਰਕ ‘ਯਾਦਗਾਰ-ਏ-ਸ਼ਹੀਦਾਂ’ ਦਾ ਉਦਘਾਟਨ ਕੀਤਾ। ਇਸ ਸਮਾਰਕ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਸੰਗਰੂਰ ਜ਼ਿਲੇ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਮ ਲਿਖੇ ਗਏ ਹਨ।

ਹੱਕ ਲਈ ਕਿਸਾਨਾਂ ਨੇ ਦਿਤੀ ਕੁਰਬਾਨੀ (Shaheed Kisan Memorial Sangrur)

ਸਿੰਗਲਾ ਨੇ ਗੁਰੂ ਜੀ ਦੀ ਮਹਾਨ ਦੇਣ ਨੂੰ ਯਾਦ ਕਰਦਿਆਂ ਕਿਹਾ ਕਿ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰਾਖੀ ਲਈ ਆਪਣੀ ਮਹਾਨ ਕੁਰਬਾਨੀ ਦਿੱਤੀ ਅਤੇ ਉਨਾਂ ਦੁਆਰਾ ਦਿਖਾਏ ਹੱਕ ਤੇ ਸੱਚ ਦੇ ਮਾਰਗ ’ਤੇ ਚਲਦਿਆਂ ਸਾਡੇ ਕਿਸਾਨ ਤੇ ਮਜ਼ਦੂਰ ਭਰਾਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਇਕਜੁਟਤਾ ਨਾਲ ਟੱਕਰ ਲਈ ਅਤੇ ਜਾਨ ਦੀਆਂ ਕੁਰਬਾਨੀਆਂ ਦੇਣ ਵਿੱਚ ਵੀ ਪਿਛਾਂਹ ਨਾ ਹਟਣ ਦਾ ਜੇਰਾ ਦਿਖਾ ਕੇ ਇਤਿਹਾਸ ਬਣਾ ਦਿੱਤਾ ਹੈ।
ਸਮਾਰਕ ਦਾ ਉਦਘਾਟਨ ਕਰਦਿਆਂ ਸਿੰਗਲਾ ਨੇ ਕਿਹਾ ਕਿ ਇਸ ਕਿਸਾਨ ਅੰਦੋਲਨ ਵਿਚ ਪੰਜਾਬ ਦੇ ਸਾਰੇ ਤਬਕਿਆਂ ਨੇ ਵੱਧ ਚੜ ਕੇ ਹਿੱਸਾ ਪਾਇਆ ਹੈ ਭਾਵੇਂ ਉਹ ਕਿਸਾਨ ਸਨ ਜਾਂ ਮਜ਼ਦੂਰ ਜਾਂ ਫੇਰ ਕੋਈ ਦੁਕਾਨਦਾਰ । ਉਨਾਂ ਕਿਹਾ ਕਿ ਇਹ ਅੰਦੋਲਨ ਪੰਜਾਬੀਅਤ ਦੀ ਸੱਚੀ ਨੁਮਾਇੰਦਗੀ ਕਰਦਾ ਹੈ ਜਿੱਥੇ ਲੋਕ ਕਿਸੇ ਮੁੱਕਦੱਸ ਮਕਸਦ ਲਈ ਸਿਰ ਜੋੜ ਕੇ ਲੜੇ ।
SHARE