ਅਮਨ ਅਰੋੜਾ ਨੇ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਮੌਕੇ ਸੈਂਕੜੇ ਲੋਕਾਂ ਨਾਲ ਗਾਇਆ ਰਾਸ਼ਟਰੀ ਗਾਨ

0
194
Shaheed Udham Singh Memorial, A tribute to the patriots, India's 75th Independence Anniversary
Shaheed Udham Singh Memorial, A tribute to the patriots, India's 75th Independence Anniversary
  • ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਕੀਤੀ ਭੇਟ
  • ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਲੋਕਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ
ਚੰਡੀਗੜ੍ਹ, PUNJAB NEWS: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਯਾਦਗਾਰ ਵਿਖੇ ਸੈਂਕੜੇ ਲੋਕਾਂ ਨਾਲ ਮਿਲ ਕੇ ਹੱਥਾਂ ਵਿੱਚ ਤਿਰੰਗਾ ਫੜ ਕੇ ਮਹਾਨ ਸ਼ਹੀਦ ਊਧਮ ਸਿੰਘ ਅਤੇ ਆਜ਼ਾਦੀ ਸੰਗਰਾਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਹੋਰ ਦੇਸ਼-ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਪੂਰਬਲੀ ਸ਼ਾਮ ਮੌਕੇ ਲੋਕਾਂ ਨਾਲ ਮਿਲ ਕੇ ਰਾਸ਼ਟਰੀ ਗਾਨ ਵੀ ਗਾਇਆ।

 

 

Shaheed Udham Singh Memorial, A tribute to the patriots, India's 75th Independence Anniversary
Shaheed Udham Singh Memorial, A tribute to the patriots, India’s 75th Independence Anniversary

 

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰੀ ਝੰਡਾ ਲਹਿਰਾਉਂਦੇ ਹੋਏ ਰਾਸ਼ਟਰੀ ਗਾਨ ਗਾਉਣ ਦਾ ਸੱਦਾ ਦਿੱਤਾ ਸੀ।

 

ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਪੂਰਬਲੀ ਸ਼ਾਮ ਮੌਕੇ ਲੋਕਾਂ ਨਾਲ ਮਿਲ ਕੇ ਰਾਸ਼ਟਰੀ ਗਾਨ ਗਾਇਆ

 

ਇਸੇ ਦੌਰਾਨ ਸੂਬੇ ਦੇ ਲੋਕਾਂ ਅਤੇ ਪੱਤਰਕਾਰ ਭਾਈਚਾਰੇ ਨੂੰ ਨਿੱਘੀ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ‘ਤੇ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰਕੇ ਅਤੇ ਸਦਭਾਵਨਾ ਤੇ ਭਾਈਚਾਰਕ ਸਾਂਝ ਦਾ ਮਾਹੌਲ ਸਿਰਜ ਕੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਖ਼ੁਦ ਨੂੰ ਸਮਰਪਿਤ ਕਰਨ ਦਾ ਅਹਿਦ ਲੈਣ ਦਾ ਸੱਦਾ ਦਿੱਤਾ।

 

 

Shaheed Udham Singh Memorial, A tribute to the patriots, India's 75th Independence Anniversary
Shaheed Udham Singh Memorial, A tribute to the patriots, India’s 75th Independence Anniversary

 

ਆਜ਼ਾਦੀ ਦਿਵਸ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਵੇਂ ਟੀਚੇ ਤੈਅ ਕਰਨ ਦਾ ਮੌਕਾ

 

ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

 

 

ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਦਿਵਸ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਵੇਂ ਟੀਚੇ ਤੈਅ ਕਰਨ ਦਾ ਮੌਕਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।

 

 

ਇਹ ਵੀ ਪੜ੍ਹੋ: ਅਜ਼ਾਦੀ ਦਾ ਅੰਮ੍ਰਿਤ ਮਹੋਤਸਵ: ਹਰ ਘਰ ਉੱਤੇ ਫਹਿਰਾਓ ਵਿਜਯੀ ਵਿਸ਼ਵ ਤਿਰੰਗਾ ਪਿਆਰਾ : ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ

ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ

ਸਾਡੇ ਨਾਲ ਜੁੜੋ :  Twitter Facebook youtube

SHARE