India News (ਇੰਡੀਆ ਨਿਊਜ਼), Shambhu Border News, ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਰੋਸ ਮਾਰਚ ਕਰਨ ਵਾਲੇ ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬੈਰੀਅਰ ‘ਤੇ ਤਿੰਨ-ਪੱਧਰੀ ਬੈਰੀਕੇਡਿੰਗ ਕੀਤੀ ਗਈ ਹੈ। ਅੱਜ ਸਵੇਰੇ 10 ਵਜੇ ਤੋਂ ਜਿਉਂ ਹੀ ਕਿਸਾਨ ਸੀਮਿੰਟ ਦੀ ਕੰਧ ਨੇੜੇ ਪਹੁੰਚੇ ਤਾਂ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ।
ਬੰਦੂਕਾਂ ਅਤੇ ਡਰੋਨਾਂ ਰਾਹੀਂ ਲਗਾਤਾਰ 5 ਮਿੰਟ ਤੱਕ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਕਿਸਾਨਾਂ ਨੇ ਗਿੱਲਾ ਕੱਪੜਾ ਮੂੰਹ ਅਤੇ ਅੱਖਾਂ ਤੇ ਲਪੇਟ ਕੇ ਅਥਰੂ ਗੈਸ ਦੇ ਗੋਲਿਆਂ ਦੀ ਗੈਸ ਤੋਂ ਬਚਣ ਲਈ ਕੋਸ਼ਿਸ਼ ਕੀਤੀ।
ਅੱਥਰੂ ਗੈਸ ਦੇ ਗੋਲਿਆਂ ਦੇ ਟੁਕੜਿਆਂ
ਜਿਸ ਥਾਂ ‘ਤੇ ਕਿਸਾਨ ਲੰਗਰ ਤਿਆਰ ਕਰ ਰਹੇ ਸਨ, ਨੂੰ ਵੀ ਅੱਥਰੂ ਗੈਸ ਦੇ ਗੋਲਿਆਂ ਨਾਲ ਨਿਸ਼ਾਨਾ ਬਣਾਇਆ ਗਿਆ। ਅੱਥਰੂ ਗੈਸ ਦੇ ਗੋਲਿਆਂ ਦੇ ਟੁਕੜਿਆਂ (ਛ੍ਰਰੇ) ਕਾਰਨ ਕਈ ਕਿਸਾਨ ਜ਼ਖ਼ਮੀ ਹੋ ਗਏ। ਇਸ ਦੌਰਾਨ ਕਿਸਾਨਾਂ ‘ਤੇ ਪਲਾਸਟਿਕ ਦੀਆਂ ਗੋਲੀਆਂ ਵੀ ਚਲਾਈਆਂ ਗਈਆਂ।ਦੱਸਿਆ ਜਾ ਰਿਹਾ ਹੈ ਕਿ ਕਰੀਬ 9 ਕਿਸਾਨ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਰਾਜਪੁਰਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਕਿਸਾਨਾਂ ਨੇ ਪੁੱਟੇ ਬੈਰੀਕੇਡ, ਲੋਹੇ ਦੇ ਟਾਇਰ ਕਿਲਰ
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਸ਼ੰਭੂ ਬੈਰੀਅਰ ’ਤੇ ਬੈਰੀਕੇਡਿੰਗ ਦੀ ਪਹਿਲੀ ਪਰਤ ਵਿੱਚ ਸੀਮਿੰਟ ਦੀ ਕੰਧ ਨੂੰ ਹਟਾ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਨੇ ਆਰ.ਸੀ.ਸੀ ਸੀਮਿੰਟ ਵਿੱਚ ਲੱਗੇ ਲੋਹੇ ਦੀ ਕੰਡਿਆਲੀ ਤਾਰ ਅਤੇ ਲੋਹੇ ਦੀਆਂ ਕਿੱਲਾਂ (ਟਾਇਰ ਕਿਲਰ) ਨੂੰ ਵੀ ਪੁੱਟ ਦਿੱਤਾ। ਕਿਸਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕਾਰਗਿਲ ਜੰਗ ਵਰਗਾ ਮਾਹੌਲ ਬਣਾਇਆ ਹੋਇਆ ਹੈ। ਜੰਮੂ-ਕਸ਼ਮੀਰ ਵਿੱਚ ਜਿਸ ਤਰ੍ਹਾਂ ਮਿਰਚਾਂ ਬੰਬ ਦੀ ਵਰਤੋਂ ਕੀਤੀ ਜਾਂਦੀ ਸੀ, ਉਸ ਦੀ ਵਰਤੋਂ ਕਿਸਾਨਾਂ ਦੇ ਖਿਲਾਫ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ :Administrative Services : ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬਧ: ਐੱਸ. ਡੀ. ਐੱਮ. ਹਿਮਾਂਸੂ ਗੁਪਤਾ