Shiromani Committee Anchored : ਭਾਰਤ ਅਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀ ਅਦਲਾ-ਬਦਲੀ ਸਬੰਧੀ ਹੋਏ ਸਮਝੌਤੇ ਤਹਿਤ ਅੱਜ ਪਾਕਿਸਤਾਨ ਸਰਕਾਰ ਨੇ 203 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਦੇਰ ਰਾਤ ਵਤਨ ਪਰਤਣ ‘ਤੇ ਐੱਸ.ਜੀ.ਪੀ.ਸੀ. ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸਤਨਾਮ ਸਿੰਘ, ਸੁਪਰਡੈਂਟ ਐਸਜੀਪੀਸੀ ਰਾਜਿੰਦਰ ਸਿੰਘ ਰੂਬੀ ਅਟਾਰੀ ਦੇ ਵਿਸ਼ੇਸ਼ ਯਤਨਾਂ ਸਦਕਾ ਪਿਛਲੇ 2 ਦਿਨਾਂ ਤੋਂ ਭੁੱਖਮਰੀ ਨਾਲ ਜੂਝ ਰਹੇ ਭਾਰਤੀ ਮਛੇਰਿਆਂ ਲਈ ਅਟਾਰੀ ਸਰਹੱਦ ਵਿਖੇ ਦੇਰ ਰਾਤ ਲੰਗਰ ਦਾ ਪ੍ਰਬੰਧ ਕੀਤਾ ਗਿਆ।
ਇਹ ਸਾਰੇ ਮਛੇਰੇ ਮੱਛੀਆਂ ਫੜਦੇ ਹੋਏ ਪਾਕਿਸਤਾਨ ਦੀ ਸਮੁੰਦਰੀ ਰੇਖਾ ਪਾਰ ਕਰ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਉਨ੍ਹਾਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ।
Also Read : ਅੰਮ੍ਰਿਤਸਰ ‘ਚ ਬਾਰਡਰ ‘ਤੇ BSF ਨੇ ਫੜੀ 38 ਕਰੋੜ ਦੀ ਹੈਰੋਇਨ, ਦੇਰ ਰਾਤ ਆਇਆ ਡਰੋਨ
Also Read : ਜੂਨ ਦੇ ਦੂਜੇ ਹਫ਼ਤੇ ਪਾਰਾ ਚੜ੍ਹੇਗਾ, ਤੀਜੇ ਹਫ਼ਤੇ ਪ੍ਰੀ ਮਾਨਸੂਨ ਸ਼ੁਰੂ ਹੋਵੇਗਾ
Also Read : ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ ਦੁੱਖ, ਕੀਤਾ ਇਹ ਟਵੀਟ