ਰਿਸ਼ਵਤਖੋਰੀ ਦੇ ਕੇਸ ਵਿਚ ਐਸਐਚਓ ਗ੍ਰਿਫਤਾਰ

0
161
SHO arrested in bribery case
SHO arrested in bribery case

ਇੰਡੀਆ ਨਿਊਜ਼, ਚੰਡੀਗੜ (SHO arrested in bribery case) : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਕੁਲਗੜ੍ਹੀ, ਜਿਲਾ ਫਿਰੋਜਪੁਰ ਵਿਖੇ ਤਾਇਨਾਤ ਐਸਐਚਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਕਾਸੂ ਬੇਗ, ਜਿਲਾ ਫਿਰੋਜਪੁਰ ਨੇ ਬਿਉਰੋ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਉਕਤ ਥਾਣੇਦਾਰ ਰੁਪਿੰਦਰਪਾਲ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਐਸਐਚਓ ਵੱਲੋਂ 80,000 ਰੁਪਏ ਦੀ ਮੰਗ ਕੀਤੀ

ਉਨਾਂ ਦੱਸਿਆ ਕਿ ਇਸ ਸ਼ਿਕਾਇਤ ਤੇ ਸਬੂਤਾਂ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਪਿੰਡ ਦੇ ਵਾਸੀ ਮੇਜਰ ਸਿੰਘ ਅਤੇ ਉਸਦੇ ਬੇਟੇ ਖ਼ਿਲਾਫ਼ ਥਾਣਾ ਗੁਲਗੜ੍ਹੀ ਵਿੱਚ ਦਰਜ ਇੱਕ ਮੁਕੱਦਮੇ ਦੀ ਤਫਤੀਸ਼ ਉਕਤ ਮੁਲਜ਼ਮ ਐਸਐਚਓ ਵੱਲੋਂ ਕੀਤੀ ਜਾ ਰਹੀ ਸੀ ਤੇ ਉਸ ਨੇ ਇਸ ਮੁਕੱਦਮੇ ਵਿਚ ਉਨ੍ਹਾਂ ਦੀ ਮੱਦਦ ਕਰਨ ਤੇ ਪੁਲਿਸ ਕੇਸ ਨਾ ਦਰਜ ਕਰਨ ਬਦਲੇ 80,000 ਰੁਪਏ ਦੀ ਮੰਗ ਕੀਤੀ ਹੈ ਜਦਕਿ ਉਕਤ ਪੁਲਿਸ ਅਧਿਕਾਰੀ ਸ਼ਿਕਾਇਤਕਰਤਾ ਤੋਂ 70,000 ਰੁਪਏ ਰਿਸ਼ਵਤ ਵਜੋਂ ਪਹਿਲਾਂ ਹੀ ਲੈ ਚੁੱਕਾ ਹੈ। ਜਾਂਚ ਦੌਰਾਨ ਇਹ ਦੋਸ਼ ਸਹੀ ਪਾਏ ਜਾਣ ਉਤੇ ਉਕਤ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

 

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ਵਿੱਚ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਇਹ ਵੀ ਪੜ੍ਹੋ:  ਨਾਬਾਲਗ ਗੈਂਗਸਟਰਾਂ ਨੂੰ ਲੈ ਕੇ ਪੁਲਿਸ ਵਿਭਾਗ ਦੀ ਵਧੀ ਚਿੰਤਾ

ਸਾਡੇ ਨਾਲ ਜੁੜੋ :  Twitter Facebook youtube

SHARE