Shri Guru Teg Bhadur Ji Martyrdom Day ਸ਼ਰਧਾ ਨਾਲ ਮਨਾਇਆ ਗਯਾ

0
320
Shri Guru Teg Bhadur Ji Martyrdom Day

Shri Guru Teg Bhadur Ji Martyrdom Day

ਇੰਡੀਆ ਨਿਊਜ਼, ਅੰਮ੍ਰਿਤਸਰ:

Shri Guru Teg Bhadur Ji Martyrdom Day ਸਿੱਖ ਧਰਮ ਦੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰੂ ਮਹਿਲ ਤੱਕ ਸੰਪੰਨ ਹੋਇਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਦਾ ਪਾਵਨ ਸਰੂਪ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੁਸ਼ੋਭਿਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਅਤੇ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : Guru Tegh Bahadur Martyrdom Day 2021 Messages, Quotes and Wishes

Connect With Us:-  Twitter Facebook

 

SHARE