ਇੰਡੀਆ ਨਿਊਜ਼, ਚੰਡੀਗੜ੍ਹ: 29 ਮਈ ਨੂੰ ਹੋਏ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਗੁੱਥੀ ਅਜੇ ਤੱਕ ਪੁਲਿਸ ਹੱਲ ਨਹੀਂ ਕਰ ਸਕੀ ਹੈ । ਹਾਲਾਂਕਿ ਪੁਲਿਸ ਨੇ ਇਸ ਮਾਮਲੇ ‘ਚ ਕਈ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ‘ਚੋਂ ਕਈ ਖੌਫਨਾਕ ਅਪਰਾਧੀ ਅਤੇ ਗੈਂਗਸਟਰ ਹਨ ਪਰ ਫਿਰ ਵੀ ਪੁਲਿਸ ਨੂੰ ਕੋਈ ਵੱਡੀ ਸਫਲਤਾ ਹਾਸਲ ਨਹੀਂ ਹੋ ਸਕੀ ਹੈ। ਹਾਲਾਂਕਿ, ਸਿੱਧੂ ਦੇ ਕਤਲ ਤੋਂ ਕੁਝ ਘੰਟਿਆਂ ਬਾਅਦ, ਲਾਰੈਂਸ ਬਿਸ਼ਨੋਈ ਗਰੋਹ ਦੇ ਸਰਗਰਮ ਮੈਂਬਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਅਤੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਈ।
ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਲਾਰੇਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਕੀਤੀ। ਹੁਣ ਪੁਲਿਸ ਦਾ ਦਾਅਵਾ ਹੈ ਕਿ ਇਸ ਕਤਲ ਕੇਸ ਵਿੱਚ ਅੱਠ ਸ਼ਾਰਪ ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ। ਜੋ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਨਾਲ ਸਬੰਧਤ ਹਨ। ਪੁਲਿਸ ਦਾ ਦਾਅਵਾ ਹੈ ਕਿ ਇਹ ਸਾਰੇ ਲਾਰੇਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਹਨ। ਜਿਨ੍ਹਾਂ ਦੀ ਭਾਲ ‘ਚ ਪੁਲਸ ਛਾਪੇਮਾਰੀ ਕਰ ਰਹੀ ਹੈ।
ਪੁਲਿਸ ਟੀਮਾਂ ਇਨ੍ਹਾਂ ਸ਼ੂਟਰਾਂ ਦੀ ਭਾਲ ਵਿੱਚ
ਮੂਸੇਵਾਲਾ ਦੇ ਕਤਲ ਵਿੱਚ ਜਿਨ੍ਹਾਂ 8 ਸ਼ਾਰਪ ਸ਼ੂਟਰਾਂ ਨੂੰ ਰਾਉਂਡਅਪ ਕੀਤਾ ਹੈ ਉਨ੍ਹਾਂ ਵਿੱਚ ਸੁਭਾਸ਼ ਬੋਂਡਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪ੍ਰਿਆਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਸ਼ਾਮਲ ਹਨ। ਇਨ੍ਹਾਂ ਵਿੱਚ ਹਰਕਮਲ, ਰੂਪਾ ਅਤੇ ਮਨਪ੍ਰੀਤ ਪੰਜਾਬ ਦੇ ਵਸਨੀਕ ਹਨ।
ਗੋਲਡੀ ਬਰਾੜ ਨੇ ਇਹ ਪੋਸਟ ਕੀਤੀ ਸੀ
29 ਮਈ ਨੂੰ ਸਿੱਧੂ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਉਸ ਨੇ ਪੋਸਟ ਵਿੱਚ ਆਪਣਾ ਅਤੇ ਲਾਰੈਂਸ ਦਾ ਨਾਂ ਲਿਆ ਸੀ। ਇਸ ਦੇ ਨਾਲ ਹੀ ਗੋਲਡੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੂਸੇਵਾਲਾ ਦੀ ਹੱਤਿਆ ਕਰਕੇ ਉਸ ਨੇ ਆਪਣੇ ਸਾਥੀ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲਿਆ ਹੈ। ਜਿਸ ਦਾ ਪਿਛਲੇ ਸਾਲ ਕਤਲ ਹੋ ਗਿਆ ਸੀ। ਇਸ ਤੋਂ ਬਾਅਦ ਪੁਲਿਸ ਸੂਤਰਾਂ ਦੇ ਹਵਾਲੇ ਨਾਲ ਇਹ ਵੀ ਖ਼ਬਰ ਆਈ ਸੀ ਕਿ ਲਾਰੇਂਸ ਬਿਸ਼ਨੋਈ ਨੇ ਮੂਸੇਵਾਲਾ ਦੇ ਕਤਲ ਦੀ ਗੱਲ ਕਬੂਲ ਕਰ ਲਈ ਹੈ। ਹਾਲਾਂਕਿ ਅਜੇ ਤੱਕ ਪੁਲਿਸ ਨੇ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।
ਇਸ ਤਰ੍ਹਾਂ ਸਿੱਧੂ ਨੂੰ ਮਾਰਿਆ ਗਿਆ
ਦੱਸਣਯੋਗ ਹੈ ਕਿ 29 ਮਈ ਨੂੰ ਸ਼ਾਮ ਸਮੇਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਹ ਆਪਣੀ ਮਾਸੀ ਦਾ ਹਾਲ ਜਾਣਨ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਹਮਲਾਵਰਾਂ ਨੇ ਸਿੱਧੂ ਨੂੰ ਉਨ੍ਹਾਂ ਦੇ ਪਿੰਡ ਤੋਂ ਪੰਜ ਕਿਲੋਮੀਟਰ ਦੂਰ ਪਿੰਡ ਜਵਾਹਰਕੇ ਵਿੱਚ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜੋ : ਸ਼ੁਭਦੀਪ ਸਿੰਘ ਸਿੱਧੂ ਤੋਂ ਸਿੱਧੂ ਮੂਸੇਵਾਲਾ ਤੱਕ ਦਾ ਸਫ਼ਰ
ਇਹ ਵੀ ਪੜੋ : ਸਿੱਧੂ ਮੂਸੇਵਾਲਾ ਦੀ ਮੰਗੇਤਰ ਅੰਤਿਮ ਦਰਸ਼ਨਾਂ ਲਈ ਪਹੁੰਚੀ
ਇਹ ਵੀ ਪੜੋ : ਜਾਣੋ ਕਿੱਥੇ ਰਚੀ ਗਈ ਸਿੱਧੂ ਦੇ ਕੱਤਲ ਦੀ ਸਾਜ਼ਿਸ਼
ਸਾਡੇ ਨਾਲ ਜੁੜੋ : Twitter Facebook youtube