ਇੰਡੀਆ ਨਿਊਜ਼, ਪੰਜਾਬ: ਮਸ਼ਹੂਰ ਪੰਜਾਬੀ ਕਲਾਕਾਰ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਮੂਸੇ ਵਿਖੇ ਕੀਤਾ ਜਾਵੇਗਾ। ਹਸਪਤਾਲ ਪ੍ਰਸ਼ਾਸਨ ਨੇ ਸਿੱਧੂ ਦੀ ਲਾਸ਼ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ, ਜਿਸ ਨੂੰ ਹੁਣ ਉਨ੍ਹਾਂ ਦੇ ਘਰ ਲਿਜਾਇਆ ਜਾ ਰਿਹਾ ਹੈ।
ਯੂਥ ਆਈਕਨ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਪ੍ਰਸੰਸਕ ਵੱਡੀ ਗਿਣਤੀ ‘ਚ ਪਿੰਡ ਮੂਸੇ ਪਹੁੰਚ ਰਹੇ ਹਨ। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਹੁਣ ਤੱਕ ਪੁਲਿਸ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਚੁੱਕੀ ਹੈ ਪਰ ਕੋਈ ਵੱਡੀ ਸਫਲਤਾ ਹਾਸਲ ਨਹੀਂ ਕਰ ਸਕੀ ਹੈ। ਦੂਜੇ ਪਾਸੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੋਲਡੀ ਬਰਾੜ ਨੇ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਐਤਵਾਰ ਨੂੰ ਹੀ ਸੋਸ਼ਲ ਮੀਡੀਆ ‘ਤੇ ਪੋਸਟ ਪਾਈ।
ਸਰੀਰ ‘ਤੇ 24 ਥਾਵਾਂ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ
ਸੋਮਵਾਰ ਦੇਰ ਸ਼ਾਮ 5 ਡਾਕਟਰਾਂ ਦੇ ਪੈਨਲ ਨੇ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ। ਜਿਸ ‘ਚ ਸਿੱਧੂ ਦੇ ਸਰੀਰ ‘ਚ 24 ਥਾਵਾਂ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਇੱਕ ਗੋਲੀ ਸਿੱਧੂ ਦੇ ਫੇਫੜਿਆਂ ਅਤੇ ਜਿਗਰ ਦੇ ਵਿਚਕਾਰ ਲੱਗੀ। ਮੰਨਿਆ ਜਾ ਰਿਹਾ ਹੈ ਕਿ ਇਹ ਸਿੱਧੂ ਦੀ ਮੌਤ ਦਾ ਕਾਰਨ ਸੀ। ਇਸ ਤੋਂ ਇਲਾਵਾ ਜ਼ਿਆਦਾ ਖੂਨ ਵਹਿਣਾ ਵੀ ਸਿੱਧੂ ਦੀ ਮੌਤ ਦਾ ਕਾਰਨ ਮੰਨਿਆ ਜਾ ਰਿਹਾ ਹੈ। ਪੋਸਟਮਾਰਟਮ ਰਿਪੋਰਟ ‘ਚ ਖੁਲਾਸਾ ਹੋਇਆ ਹੈ ਕਿ ਹਮਲਾਵਰਾਂ ਦੀਆਂ ਗੋਲੀਆਂ ਸਿੱਧੂ ਦੇ ਸਿਰ, ਛਾਤੀ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਵੀ ਲੱਗੀਆਂ ਹਨ।
ਇਹ ਵੀ ਪੜੋ : ਸ਼ੁਭਦੀਪ ਸਿੰਘ ਸਿੱਧੂ ਤੋਂ ਸਿੱਧੂ ਮੂਸੇਵਾਲਾ ਤੱਕ ਦਾ ਸਫ਼ਰ
ਇਹ ਵੀ ਪੜੋ : ਸਿੱਧੂ ਮੂਸੇਵਾਲਾ ਦੀ ਮੰਗੇਤਰ ਅੰਤਿਮ ਦਰਸ਼ਨਾਂ ਲਈ ਪਹੁੰਚੀ
ਇਹ ਵੀ ਪੜੋ : ਜਾਣੋ ਕਿੱਥੇ ਰਚੀ ਗਈ ਸਿੱਧੂ ਦੇ ਕੱਤਲ ਦੀ ਸਾਜ਼ਿਸ਼
ਸਾਡੇ ਨਾਲ ਜੁੜੋ : Twitter Facebook youtube