ਇੰਡੀਆ ਨਿਊਜ਼, ਮਾਨਸਾ (Sidhu Musewala murder Case): ਸਿੱਧੂ ਮੂਸੇਵਾਲਾ ਕੇਸ ਵਿੱਚ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਵਾਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਉਕਤ ਦੋਸ਼ੀਆਂ ਨੂੰ ਬੀਤੇ ਦਿਨ ਦਿੱਲੀ ਦੀ ਅਦਾਲਤ ਤੋਂ ਇੱਕ ਦਿਨ ਦੇ ਪ੍ਰੋਟੈਕਸ਼ਨ ਵਾਰੰਟ ‘ਤੇ ਪੰਜਾਬ ਲੈ ਕੇ ਆਈ ਸੀ | ਇਨ੍ਹਾਂ ਨੂੰ ਅੱਜ ਸਵੇਰੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ ਅੱਠ ਦਿਨ ਦੇ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਹੈ। ਹੁਣ ਉਨ੍ਹਾਂ ਨੂੰ 23 ਜੁਲਾਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਰਿਮਾਂਡ ਹਾਸਲ ਕਰਨ ਤੋਂ ਬਾਅਦ ਦੋਵਾਂ ਦਾ ਹਸਪਤਾਲ ‘ਚ ਮੈਡੀਕਲ ਕਰਵਾਇਆ।
19 ਸਾਲਾ ਅੰਕਿਤ ਨੇ ਨਜ਼ਦੀਕ ਤੋਂ ਫਾਇਰਿੰਗ ਕੀਤੀ ਸੀ
ਪੁਲਿਸ ਜਾਂਚ ਵਿੱਚ ਅੰਕਿਤ ਨੇ ਮੰਨਿਆ ਕਿ ਉਸ ਨੇ 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਨੂੰ ਨਜ਼ਦੀਕ ਜਾ ਕੇ ਗੋਲੀ ਮਾਰੀ ਸੀ। ਅੰਕਿਤ ਨੇ ਮੰਨਿਆ ਕਿ ਉਸ ਦੇ ਦੋਵੇਂ ਹੱਥਾਂ ‘ਚ ਪਿਸਤੌਲ ਸੀ ਅਤੇ ਲਗਾਤਾਰ ਫਾਇਰਿੰਗ ਕਰ ਰਿਹਾ ਸੀ। ਬਾਕੀ ਸ਼ੂਟਰ ਵੀ ਗੋਲੀਬਾਰੀ ਕਰ ਰਹੇ ਸਨ ਪਰ ਉਹ ਸਿੱਧੂ ਮੂਸੇਵਾਲਾ ਦੇ ਥਾਰ ਦੇ ਨਜ਼ਦੀਕ ਪਹੁੰਚ ਗਿਆ ਅਤੇ ਗੋਲੀਬਾਰੀ ਕਰਨ ਤੋਂ ਬਾਅਦ ਇਹ ਯਕੀਨੀ ਬਣਾਇਆ ਕਿ ਸਿੱਧੂ ਮੂਸੇਵਾਲਾ ਮਰਿਆ ਹੈ ਜਾਂ ਨਹੀਂ। ਜਦੋਂ ਉਸ ਨੇ ਦੇਖਿਆ ਕਿ ਮੂਸੇਵਾਲੇ ਦੇ ਕਾਫੀ ਗੋਲੀਆਂ ਲਗਿਆਂ ਹੋਇਆਂ ਹਨ ਅਤੇ ਉਹ ਬੱਚ ਨਹੀਂ ਸਕਦਾ ਤਾਂ ਉਹ ਮੌਕੇ ਤੋਂ ਫਰਾਰ ਹੋ ਗਏ।
ਮੂਸੇਵਾਲਾ ਕਤਲ ਕਾਂਡ ‘ਚ ਪੰਜਾਬ ਪੁਲਿਸ ਦੇ ਹੱਥ ਖਾਲੀ
29 ਮਈ ਨੂੰ ਹੋਏ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦੇ ਸਾਰੇ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਭਾਵੇਂ ਇਸ ਮਾਮਲੇ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਦਿੱਲੀ ਪੁਲਿਸ ਨੇ ਇਸ ਕਤਲ ਵਿੱਚ ਸ਼ਾਮਲ 3 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ ਪਰ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਕੋਈ ਸਫ਼ਲਤਾ ਹਾਸਲ ਨਹੀਂ ਕਰ ਸਕੀ ਹੈ।
ਇਹ ਵੀ ਪੜੋ : ਸਿੱਧੂ ਮੂਸੇਵਾਲਾ ਦੇ ਗੀਤਾਂ ਤੋਂ ਨਾਰਾਜ਼ ਸੀ ਲਾਰੈਂਸ ਬਿਸ਼ਨੋਈ
ਸਾਡੇ ਨਾਲ ਜੁੜੋ : Twitter Facebook youtube